
ਪਰਸ਼ੋਤਮ ਬੱਲੀ
ਬਰਨਾਲਾ, 14 ਜਨਵਰੀ
ਤਿੰਨ ਖੇਤੀ ਕਾਨੂੰਨਾਂ, ਪਰਾਲੀ ਆਰਡੀਨੈਂਸ ਤੇ ਬਿਜਲੀ ਸੋਧ ਬਿਲ 2020 ਖ਼ਿਲਾਫ਼ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਲੱਗੇ ਸਾਂਝੇ ਕਿਸਾਨ ਧਰਨੇ ਦੇ 106ਵੇਂ ਦਿਨ ਅੱਜ ਸ਼ਿੰਦਰ ਧੌਲਾ, ਮੁਨਸ਼ੀ ਖਾਨ ਰੂੜੇਕੇ, ਭੋਲਾ ਸਿੰਘ, ਗੁਰਜੋਤ ਬਰਨਾਲਾ ਤੇ ਨਰਿੰਦਰਪਾਲ ਸਿੰਗਲਾ ਨੇ ਇਨਕਲਾਬੀ ਗੀਤ ਤੇ ਕਵਿਤਾਵਾਂ ਸੁਣਾਈਆਂ| ਧਰਨੇ ਨੂੰ ਸਰਪੰਚ ਗੁਰਚਰਨ ਸਿੰਘ, ਪ੍ਰੇਮਪਾਲ ਕੌਰ, ਮੇਲਾ ਸਿੰਘ ਕੱਟੂ, ਗੁਰਮੇਲ ਸ਼ਰਮਾ, ਕਰਨੈਲ ਸਿੰਘ ਗਾਂਧੀ, ਅਮਰਜੀਤ ਕੌਰ, ਗੁਰਨਾਮ ਸਿੰਘ ਠੀਕਰੀਵਾਲਾ ਤੇ ਗੋਰਾ ਸਿੰਘ ਢਿਲਵਾਂ ਨੇ ਸੰਬੋਧਨ ਕੀਤਾ| ਸ੍ਰੀ ਗੁਰਨਾਮ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ 17 ਤੋਂ 19 ਜਨਵਰੀ ਤੱਕ ਹੋਣ ਵਾਲੇ ਪਿੰਡ ਠੀਕਰੀਵਾਲਾ ਵਿਖੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਯਾਦਗਾਰੀ ਪ੍ਰੋਗਰਾਮ ਵਿੱਚ ਕਿਸੇ ਵੀ ਸਿਆਸੀ ਨੇਤਾ ਨੂੰ ਬੋਲਣ ਨਹੀਂ ਦਿੱਤਾ ਜਾਵੇਗਾ ਅਤੇ ਸਾਰੇ ਸਮਾਗਮਾਂ ਨੂੰ ਸਿਰਫ ਕਿਸਾਨ ਨੇਤਾ ਹੀ ਸੰਬੋਧਨ ਕਰਨਗੇ|
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ