DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਰਨਾਲਾ ਦੀ ਜਿੱਤ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹਿਆ: ਢਿੱਲੋਂ

ਲਖਵੀਰ ਸਿੰਘ ਚੀਮਾ­ ਮਹਿਲ ਕਲਾਂ­, 27 ਨਵੰਬਰ ਬਰਨਾਲਾ ਵਿਧਾਨ ਜ਼ਿਮਨੀ ਚੋਣ ਜਿੱਤਣ ਉਪਰੰਤ ਪਹਿਲੀ ਵਾਰ ਮਹਿਲ ਕਲਾਂ ਪੁੱਜਣ ’ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਕਾਂਗਰਸੀ ਆਗੂਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਹ ਮਹਿਲ ਕਲਾਂ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ...

  • fb
  • twitter
  • whatsapp
  • whatsapp
featured-img featured-img
ਮਹਿਲ ਕਲਾਂ ਵਿੱਚ ਕਾਂਗਰਸੀ ਵਰਕਰਾਂ ਨਾਲ ਵਿਧਾਇਕ ਕਾਲਾ ਢਿੱਲੋਂ।
Advertisement

ਲਖਵੀਰ ਸਿੰਘ ਚੀਮਾ­

ਮਹਿਲ ਕਲਾਂ­, 27 ਨਵੰਬਰ

Advertisement

ਬਰਨਾਲਾ ਵਿਧਾਨ ਜ਼ਿਮਨੀ ਚੋਣ ਜਿੱਤਣ ਉਪਰੰਤ ਪਹਿਲੀ ਵਾਰ ਮਹਿਲ ਕਲਾਂ ਪੁੱਜਣ ’ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਕਾਂਗਰਸੀ ਆਗੂਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਹ ਮਹਿਲ ਕਲਾਂ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ। ਕਾਲਾ ਢਿੱਲੋਂ ਨੇ ਕਿਹਾ ਕਿ ਬਰਨਾਲਾ ਜ਼ਿਮਨੀ ਚੋਣ ਦੀ ਜਿੱਤ ਨਾਲ ਕਾਂਗਰਸੀ ਨੇਤਾਵਾਂ­ ਆਗੂਆਂ ਅਤੇ ਵਰਕਰਾਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ। ਇਸ ਚੋਣ ਨੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਹਲਕਾ ਬਰਨਾਲਾ ਹੀ ਨਹੀਂ­ ਬਲਕਿ ਸਮੁੱਚੇ ਜ਼ਿਲ੍ਹੇ ਦੇ ਪਿੰਡਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਮੁੱਦੇ ਵਿਧਾਨ ਸਭਾ ਵਿੱਚ ਉਠਾਏ ਜਾਣਗੇ। ਉਨ੍ਹਾਂ ਜ਼ਿਮਨੀ ਚੋਣ ਵਿੱਚ ਸਾਥ ਦੇਣ ਵਾਲੇ ਸਮੂਹ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਆੜ੍ਹਤੀਆ ਸਰਬਜੀਤ ਸਿੰਘ ਸਰਬੀ,­ ਬਲਵੰਤ ਰਾਏ ਸ਼ਰਮਾ, ਐਡਵੋਕੇਟ ਜਸਬੀਰ ਸਿੰਘ ਖੇੜੀ, ਗਗਨ ਸਰਾਂ ਕੁਰੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Advertisement

Advertisement
×