ਬਾਸਕਟਬਾਲ: ਡੀਏਵੀ ਕਾਲਜ ਨੇ ਚਾਂਦੀ ਜਿੱਤੀ
ਲੰਘੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਹੋਏ ਇੰਟਰ ਕਾਲਜ ਬਾਸਕਟਬਾਲ ਮੁਕਾਬਲਿਆਂ ਵਿੱਚ ਐੱਮ ਐੱਮ ਡੀ ਡੀਏਵੀ ਕਾਲਜ ਗਿੱਦੜਬਾਹਾ ਦੀ ਟੀਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਪ੍ਰਿੰ. ਰਾਜੇਸ਼ ਮਹਾਜਨ ਨੇ ਦੱਸਿਆ ਕਿ ਕਾਲਜ ਦੀ ਬਾਸਕਟਬਾਲ ਟੀਮ ਨੇ ਫਿਜੀਕਲ ਐਜੂਕੇਸ਼ਨ ਵਿਭਾਗ...
Advertisement
ਲੰਘੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਹੋਏ ਇੰਟਰ ਕਾਲਜ ਬਾਸਕਟਬਾਲ ਮੁਕਾਬਲਿਆਂ ਵਿੱਚ ਐੱਮ ਐੱਮ ਡੀ ਡੀਏਵੀ ਕਾਲਜ ਗਿੱਦੜਬਾਹਾ ਦੀ ਟੀਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਪ੍ਰਿੰ. ਰਾਜੇਸ਼ ਮਹਾਜਨ ਨੇ ਦੱਸਿਆ ਕਿ ਕਾਲਜ ਦੀ ਬਾਸਕਟਬਾਲ ਟੀਮ ਨੇ ਫਿਜੀਕਲ ਐਜੂਕੇਸ਼ਨ ਵਿਭਾਗ ਦੇ ਪ੍ਰੋ. ਬਲਕਰਨ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲਿਆ ਤੇ ਚਾਂਦੀ ਦਾ ਤਮਗਾ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਦੇ ਮੈਂਬਰਾਂ ਦੇ ਕਾਲਜ ਵਾਪਸੀ ਆਉਣ ’ਤੇ ਪ੍ਰਿੰ. ਰਾਜੇਸ਼ ਮਹਾਜਨ ਨੇ ਖਿਡਾਰੀਆਂ ਨੂੰ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਸੁਭਮਾਨਾਵਾਂ ਦਿੱਤੀਆਂ।
Advertisement
Advertisement
