DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਸੀ ਨਗਰ ਕੌਂਸਲ ਤਪਾ ਦੇ ਪ੍ਰਧਾਨ ਬਣੇ

ਮਨੀਸ਼ ਗਰਗ ਨੂੰ ਮੀਤ ਪ੍ਰਧਾਨ ਬਣਾਇਆ

  • fb
  • twitter
  • whatsapp
  • whatsapp
featured-img featured-img
ਨਗਰ ਕੌਂਸਲ ਤਪਾ ਦੇ ਨਵ-ਨਿਯੁਕਤ ਪ੍ਰਧਾਨ ਬਲਜੀਤ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ ਅਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਜੇਤੂ ਨਿਸ਼ਾਨ ਬਣਾ ਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ।
Advertisement
ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਨਵੀਨਰ-ਕਮ ਐੱਸ ਡੀ ਐੱਮ ਤਪਾ ਆਯੁਸ਼ ਗੋਇਲ ਦੀ ਦੇਖ-ਰੇਖ ਹੇਠ ਹੋਈ। ਚੋਣ ਦੌਰਾਨ ਬਲਜੀਤ ਬਾਸੀ ਨੂੰ ਪ੍ਰਧਾਨ ਅਤੇ ਮਨੀਸ਼ ਗਰਗ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਵਾਰਡ ਨੰਬਰ 12 ਦੇ ਕੌਂਸਲਰ ਹੈਪੀ ਸਿੰਘ ਨੇ ਵਾਰਡ ਨੰਬਰ 10 ਦੇ ਕੌਂਸਲਰ ਬਲਜੀਤ ਬਾਸੀ ਦਾ ਨਾਂ ਪ੍ਰਧਾਨ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਵਾਰਡ ਨੰਬਰ 6 ਦੇ ਕੌਂਸਲਰ ਮਨੀਸ਼ ਗਰਗ ਵਲੋਂ ਕੀਤੀ ਗਈ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਧਰਮਪਾਲ ਸ਼ਰਮਾ ਨੇ ਮੀਤ ਪ੍ਰਧਾਨ ਲਈ ਵਾਰਡ ਨੰਬਰ 6 ਦੇ ਕੌਂਸਲਰ ਮਨੀਸ਼ ਗਰਗ ਦਾ ਨਾਂ ਪੇਸ਼ ਕੀਤਾ, ਜਿਸਦੀ ਤਾਈਦ ਵਾਰਡ ਨੰਬਰ 13 ਦੇ ਕੌਂਸਲਰ ਬਲਦੇਵ ਸਿੰਘ ਵੱਲੋਂ ਕੀਤੀ ਗਈ। ਉਪਰੰਤ ਸਬੰਧਤ ਕੌਂਸਲਰਾਂ ਦੇ ਨਾਲ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹੱਥ ਖੜ੍ਹੇ ਕਰ ਕੇ ਆਪਣਾ ਬਹੁਮਤ ਦਿੱਤਾ, ਜਿਸ ’ਤੇ ਕਨਵੀਨਰ-ਕਮ ਐੱਸ ਡੀ ਐੱਮ ਆਯੁਸ਼ ਗੋਇਲ ਨੇ ਬਹੁਮਤ ਪੇਸ਼ ਹੁੰਦਿਆਂ ਬਲਜੀਤ ਬਾਸੀ ਨੂੰ ਨਗਰ ਕੌਂਸਲ ਤਪਾ ਦਾ ਪ੍ਰਧਾਨ ਅਤੇ ਨੂੰ ਮੀਤ ਪ੍ਰਧਾਨ ਬਣਾਇਆ ਗਿਆ।

ਚੋਣ ਉਪਰੰਤ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਸਣੇ ਹਲਕਾ ਵਿਧਾਇਕ ਨੇ ਖੁੱਲ੍ਹੀ ਜੀਪ ਰਾਹੀਂ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਦੱਸ ਦੇਈਏ ਕਿ ਚੋਣ ਪ੍ਰਕਿਰਿਆ ਸਮੇਂ ਸਮੂਹ ਕੌਂਸਲਰ ਵਾਰਡ ਨੰਬਰ 1 ਦੀ ਕੌਂਸਲਰ ਮਾਇਆ ਰਾਣੀ, ਵਾਰਡ ਨੰਬਰ 2 ਦੇ ਕੌਂਸਲਰ ਜੋਨੀ ਕੁਮਾਰ, ਵਾਰਡ ਨੰਬਰ 3 ਦੀ ਕੌਂਸਲਰ ਪੁਸ਼ਪ ਲਤਾ, ਵਾਰਡ ਨੰਬਰ 4 ਦੇ ਕੌਂਸਲਰ ਧਰਮਪਾਲ ਸ਼ਰਮਾ, ਵਾਰਡ ਨੰਬਰ 5 ਦੀ ਕੌਂਸਲਰ ਸਰਸਵਤੀ ਦੇਵੀ, ਵਾਰਡ ਨੰਬਰ 6 ਦੇ ਕੌਂਸਲਰ ਮਨੀਸ਼ ਗਰਗ, ਵਾਰਡ ਨੰਬਰ 7 ਦੇ ਕੌਂਸਲਰ ਦੀਪਿਕਾ ਮਿੱਤਲ, ਵਾਰਡ ਨੰਬਰ 8 ਦੇ ਕੌਂਸਲਰ ਗੁਰਮੀਤ ਸਿੰਘ ਰੋੜ, ਵਾਰਡ ਨੰਬਰ 9 ਦੀ ਕੌਂਸਲਰ ਸੁਨੀਤਾ ਰਾਣੀ ਸੀਤਾ, ਵਾਰਡ ਨੰਬਰ 10 ਦੇ ਕੌਂਸਲਰ ਬਲਜੀਤ ਸਿੰਘ ਬਾਸੀ, ਵਾਰਡ ਨੰਬਰ 11 ਦੀ ਕੌਂਸਲਰ ਰਿਸ਼ੂ ਰੰਗੀ, ਵਾਰਡ ਨੰਬਰ 12 ਤੋਂ ਕੌਂਸਲਰ ਹੈਪੀ ਸਿੰਘ, ਵਾਰਡ ਨੰਬਰ 13 ਤੋਂ ਕੌਂਸਲਰ ਬਲਦੇਵ ਸਿੰਘ, ਵਾਰਡ ਨੰਬਰ 14 ਤੋਂ ਕੌਂਸਲਰ ਰਣਜੀਤ ਸਿੰਘ ਲਾਡੀ ਅਤੇ ਵਾਰਡ ਨੰਬਰ 15 ਤੋਂ ਕੌਂਸਲਰ ਸਨੀਤਾ ਰਾਣੀ ਮੌਜੂਦ ਰਹੇ, ਜਿਨ੍ਹਾਂ ਨੂੰ ਚੋਣ ਕਨਵੀਨਰ- ਕਮ ਐੱਸ ਡੀ ਐੱਮ ਆਯੁਸ਼ ਗੋਇਲ ਵੱਲੋਂ ਚੋਣ ਪ੍ਰਕਿਰਿਆ ਤੋਂ ਪਹਿਲਾਂ ਸਹੁੰ ਵੀ ਚੁਕਵਾਈ ਗਈ। ਮੌਕੇ ’ਤੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਡੀ ਐੱਸ ਪੀ ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਤਪਾ ਅਮਰੀਕ ਸਿੰਘ ਗਰੇਵਾਲ, ਥਾਣਾ ਭਦੌੜ ਦੇ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਅਤੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਹਾਜ਼ਰ ਸਨ।

Advertisement

Advertisement
Advertisement
×