Bathinda: ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਬਠਿੰਡਾ ਸ਼ਹਿਰ ਦੇ 50 ਵਾਰਡਾਂ ਵਿੱਚ ਆਂਗਣਵਾੜੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬਠਿੰਡਾ ਅਰਬਨ ਖੇਤਰ ਦੀਆਂ 14 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਡੀ ਪੀ ਓ...
ਬਠਿੰਡਾ ਸ਼ਹਿਰ ਦੇ 50 ਵਾਰਡਾਂ ਵਿੱਚ ਆਂਗਣਵਾੜੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬਠਿੰਡਾ ਅਰਬਨ ਖੇਤਰ ਦੀਆਂ 14 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਡੀ ਪੀ ਓ ਪੰਕਜ ਕੁਮਾਰ ਅਤੇ ਸੀ ਡੀ ਪੀ ਓ ਊਸ਼ਾ ਰਾਣੀ ਵੀ ਹਾਜ਼ਰ ਸਨ।
ਮੇਅਰ ਨੇ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਅਤੇ ਮਾਵਾਂ ਦੇ ਪੋਸ਼ਣ, ਸਿਹਤ ਤੇ ਮੁੱਢਲੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਮੇਅਰ ਅਨੁਸਾਰ ਜ਼ਿਲ੍ਹਾ ਬਠਿੰਡਾ ਵਿੱਚ ਕੁੱਲ 424 ਆਂਗਣਵਾੜੀ ਕੇਂਦਰ ਚੱਲ ਰਹੇ ਹਨ, ਜਦੋਂਕਿ ਬਠਿੰਡਾ ਅਰਬਨ ਦੇ ਸਾਰੇ 50 ਵਾਰਡਾਂ ਵਿੱਚ 174 ਕੇਂਦਰ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਠਿੰਡਾ ਅਰਬਨ ਦੇ 174 ਕੇਂਦਰਾਂ ਵਿੱਚੋਂ 14 ਥਾਵਾਂ ’ਤੇ ਹੈਲਪਰਾਂ ਦੇ ਅਹੁਦੇ ਖਾਲੀ ਸਨ। ਇਨ੍ਹਾਂ ਅਹੁਦਿਆਂ ਲਈ ਵਿਭਾਗ ਨੂੰ 70 ਅਰਜ਼ੀਆਂ ਮਿਲੀਆਂ ਸਨ।

