ਬਠਿੰਡਾ: ਮੌਨਸੂਨ ਦੇ ਪਹਿਲੇ ਮੀਂਹ ਨੇ ਧੋਤੇ ਨਿਗਮ ਪ੍ਰਬੰਧ

ਬਠਿੰਡਾ ਦੇ ਐੱਸਐੱਸਪੀ, ਡੀਸੀ, ਸੈਸ਼ਨ ਜੱਜ ਹਾਊਸ ਸਮੇਤ ਕੋਰਟ ਕੰਪਲੈਕਸ ਦੀਆਂ ਸੜਕਾਂ ਹੋਈਆਂ ਪਾਣੀ-ਪਾਣੀ

ਬਠਿੰਡਾ: ਮੌਨਸੂਨ ਦੇ ਪਹਿਲੇ ਮੀਂਹ ਨੇ ਧੋਤੇ ਨਿਗਮ ਪ੍ਰਬੰਧ

ਮਨੋਜ ਸ਼ਰਮਾ/ਸ਼ਗਨ ਕਟਾਰੀਆ

ਬਠਿੰਡਾ, 1 ਜੁਲਾਈ

ਬਠਿੰਡਾ ’ਚ ਅੱਜ ਸਵੇਰੇ ਪਏ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਜਲਥਲ ਹੋ ਗਈਆਂ। ਮੌਨਸੂਨ ਦੀ ਪਹਿਲੀ ਬਾਰਸ਼ ਨਾਲ ਹੀ ਬਰਸਾਤੀ ਪਾਣੀ ਲਈ ਹਰ ਸਾਲ ਕਰੋੜਾਂ ਰੁਪਏ ਦਾ ਬਜਟ ਰੱਖਣ ਵਾਲੀ ਬਠਿੰਡਾ ਨਗਰ ਨਿਗਮ ਦੀ ਪੋਲ ਖੁੱਲ੍ਹ ਗਈ। ਅੱਜ ਪਏ ਮੀਂਹ ਕਾਰਨ ਬਠਿੰਡਾ ਦੇ ਪੌਸ਼ ਖੇਤਰ ਜਿਨ੍ਹਾਂ ਵਿੱਚ ਆਈਜੀ, ਐੱਸਐੱਸਪੀ, ਡਿਪਟੀ ਕਮਿਸ਼ਨਰ, ਸੈਸ਼ਨ ਜੱਜ ਹਾਊਸ ਸਮੇਤ ਸਮੁੱਚਾ ਕੋਰਟ ਕੰਪਲੈਕਸ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਇਸੇ ਤਰ੍ਹਾਂ ਸ਼ਹਿਰ ਦਾ ਮਾਲ ਰੋਡ, ਪਰਸਰਾਮ ਨਗਰ, ਸਿਰਕੀ ਬਾਜ਼ਾਰ, ਸਲੱਮ ਖੇਤਰਾਂ ਦੀਆਂ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ।

ਯੂਨੀਵਰਸਿਟੀ ਦੇ ਖੇਤਰੀ ਕੈਂਪਸ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿੱਚ ਸਵੇਰੇ ਸਾਢੇ ਅੱਠ ਵਜੇ ਤੱਕ 59.6 ਐੱਮਐੱਮ ਮੀਂਹ ਪਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 29.6 ਰਹਿ ਗਿਆ। ਇਸ ਖਿੱਤੇ ’ਚ ਅੱਜ ਘੱਟ ਤੋਂ ਘੱਟ ਤਾਪਮਾਨ 21.2 ਸੈਲਸੀਅਸ ਰਿਹਾ। ਬਠਿੰਡਾ ਦੇ ਨੌਜਵਾਨ ਹੈਪੀ ਸਾਹਨੀ, ਮਨਿੰਦਰ ਸਿੰਘ, ਕੁਲਵਿੰਦਰ ਮੱਕੜ, ਗੁਰਤੇਜ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ਼ ਪੱਗਾਂ ਦੇ ਰੰਗ ਬਦਲੇ ਹਨ ਤੇ ਹਕੀਕਤ ਵਿਚ ਕੁਝ ਨਹੀਂ ਬਦਲਿਆ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਦਰਮਿਆਨੇ ਮੀਂਹ ਨਾਲ ਹੀ ਬਠਿੰਡਾ ਨਗਰ ਨਿਗਮ ਦੀ ਪੋਲ ਖੁੱਲ੍ਹੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਕੀ ਹਾਲ ਹੋਵੇਗਾ, ਇਸ ਦਾ ਸਹਿਜੇ ਅੰਦਾਜ਼ਾ ਲਾਇਆ ਜਾ ਸਕਦਾ ਹੈ। ਇੱਥੇ ਜ਼ਿਕਰਯੋਗ ਹੈ ਕਿ ਬੀਤੀ 28 ਜੂਨ ਨੂੰ ਮੌਨਸੂਨ ਦੀ ਆਮਦ ਨੂੰ ਦੇਖਦੇ ਹੋਏ ਹਾਊਸ ਦੀ ਮੀਟਿੰਗ ਸੱਦੀ ਗਈ ਸੀ। ਇਸ ਵਿੱਚ ਬਰਸਾਤ ਨਾਲ ਸਬੰਧਤ ਮਸਲੇ ਸਮੇਤ ਹੋਰ ਅਹਿਮ ਮਸਲੇ ਵਿਚਾਰੇ ਜਾਣੇ ਸਨ ਪਰ ਬਠਿੰਡਾ ਦੀ ਮੇਅਰ ਨੇ ਐਨ ਮੌਕੇ ਮੀਟਿੰਗ ਰੱਦ ਕਰ ਦਿੱਤੀ ਜਿਸ ਕਾਰਨ ਹਾਕਮ ਧਿਰ ਨਾਲ ਸਬੰਧਤ 18 ਕੌਂਸਲਰਾਂ ਨੂੰ ਬੇਰੰਗ ਮੁੜਨਾ ਪਿਆ ਸੀ। ਬਠਿੰਡਾ ਦੇ ਕੌਂਸਲਰ ਬਲਰਾਜ ਪੱਕਾ ਅਤੇ ਹਮੇਸ਼ ਗੋਗੀ ਨੇ ਕਿਹਾ ਕਿ ਮੌਨਸੂਨ ਸੈਸ਼ਨ ਲਈ ਇਹ ਮੀਟਿੰਗ ਅਹਿਮ ਸੀ ਪਰ ਮੌਕੇ ’ਤੇ ਰੱਦ ਕਰਨਾ ਉਨ੍ਹਾਂ ਨੂੰ ਵੀ ਠੀਕ ਨਹੀਂ ਜਾਪਿਆ। ਮੇਅਰ ਦੀ ਗੈਰਹਾਜ਼ਰੀ ਵਿਚ ਡਿਪਟੀ ਮੇਅਰ ਜਾਂ ਸੀਨੀਅਰ ਡਿਪਟੀ ਮੇਅਰ ਮੀਟਿੰਗ ਲੈ ਸਕਦੇ ਸਨ। ਉੱਧਰ ਅਕਾਲੀ ਦਲ ਦੇ ਸਾਬਕਾ ਕੌਂਸਲਰ ਹਰਵਿੰਦਰ ਸਿੰਘ ਗੰਜੂ ਦਾ ਕਹਿਣਾ ਹੈ ਕਿ ਬਠਿੰਡਾ ਦੇ ਸੀਵਰੇਜ ਅਤੇ ਪ੍ਰਬੰਧਾਂ ਦਾ ਬੁਰਾ ਹਾਲ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਬਰਸਾਤਾਂ ਹੋਰ ਤੇਜ਼ ਹੁੰਦੀਆਂ ਹਨ ਪਰ ਥਰਮਲ ਖੇਤਰ ਦਾ ਪਾਣੀ ਕਈ ਮੁਹੱਲਿਆਂ ਨੂੰ ਡੋਬ ਕੇ ਰੱਖ ਦੇਵੇਗਾ।

ਪਿਛਲੇ ਸਾਲ ਨਾਲੋਂ ਪਾਣੀ ਕਾਫੀ ਘੱਟ ਖੜ੍ਹਿਆ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਲੰਘੇ ਵਰ੍ਹਿਆਂ ਨਾਲੋਂ ਇਸ ਵਾਰ ਬਰਸਾਤੀ ਪਾਣੀ ਬਹੁਤ ਘੱਟ ਖੜ੍ਹਾ ਹੈ ਤੇ ਇਹ ਪਾਣੀ ਦੀ ਨਿਕਾਸੀ ਵਾਲੀਆਂ ਪਾਈਪਾਂ  ਪਾਉਣ ਕਾਰਨ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਭੂਗੋਲਿਕ ਸਥਿਤੀ ਇਕ ਕਟੋਰੇ ਵਰਗੀ ਹੈ ਜਿਸ ਕਾਰਨ ਥੋੜ੍ਹਾ ਬਹੁਤ ਪਾਣੀ  ਖੜ੍ਹੇਗਾ। ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਉਦ ਦਾ ਕੰਮ ਜਾਰੀ ਹੈ।

ਕਰੰਟ ਲੱਗਣ ਕਾਰਨ ਗਊਆਂ ਦੀ ਮੌਤ

ਬਠਿੰਡਾ ਦੇ ਪਰਸਰਾਮ ਨਗਰ ਗੁਲਗੁਲ ਰੋਡ ਤੇ ਗਲੀ ਨੰਬਰ ਦੋ ਤੇ ਤਿੰਨ ਵਿਚਕਾਰ ਕਰੰਟ ਲੱਗਣ ਕਾਰਨ ਦੋ ਗਊਆਂ ਦੀ ਮੌਤ ਹੋ ਗਈ।  ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ  ਇਹ ਬਿਜਲੀ ਮਹਿਕਮੇ ਦੀ ਅਣਗਹਿਲੀ ਹੈ। ਬਰਸਾਤ ਦਾ ਮੌਸਮ ਹੈ ਤੇ ਜੇਕਰ ਕਿਸੇ ਵਿਅਕਤੀ ਦਾ ਖੁੱਲ੍ਹੀ ਤਾਰ ਨੂੰ ਹੱਥ ਲੱਗ  ਜਾਂਦਾ ਤਾਂ ਮਨੁੱਖੀ ਜਾਨ ਦਾ ਨੁਕਸਾਨ ਵੀ ਹੋ ਸਕਦਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All