ਬਠਿੰਡਾ: ਪਿੰਡ ਜਿਊਂਦ ’ਚ ਜ਼ਮੀਨ ’ਤੇ ਕਬਜ਼ੇ ਲਈ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਗੋਲੀਆਂ ਚੱਲੀਆਂ, ਦਰਜਨ ਵਿਅਕਤੀ ਜ਼ਖ਼ਮੀ

ਬਠਿੰਡਾ: ਪਿੰਡ ਜਿਊਂਦ ’ਚ ਜ਼ਮੀਨ ’ਤੇ ਕਬਜ਼ੇ ਲਈ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਗੋਲੀਆਂ ਚੱਲੀਆਂ, ਦਰਜਨ ਵਿਅਕਤੀ ਜ਼ਖ਼ਮੀ

ਗੁਰਵਿੰਦਰ ਸਿੰਘ

ਰਾਮਪੁਰਾ ਫੂਲ, 20 ਜੂਨ

ਨੇੜਲੇ ਪਿੰਡ ਜਿਊਂਦ ਵਿੱਚ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ਵਿੱਚ ਲੜਾਈ ਦੌਰਾਨ ਗੋਲੀ ਚੱਲਣ ਨਾਲ ਦਰਜਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਪਿੰਡ ਵਿਚ ਕਾਫ਼ੀ ਸਮੇਂ ਤੋ ਦੋ ਧਿਰਾਂ ਦੌਰਾਨ ਜ਼ਮੀਨੀ ਕੇਸ ਲੰਬੇ ਸਮੇਂ ਤੋਂ ਅਦਾਲਤਾਂ ਵਿਚ ਚੱਲ ਰਿਹਾ ਹੈ। ਅੱਜ ਮਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਇੱਕ ਧਿਰ ਵਲੋਂ ਜ਼ਮੀਨ ’ਤੇ ਕਬਜ਼ਾ ਕਰਨਾ ਚਾਹਿਆ ਤਾਂ ਦੂਜੀ ਧਿਰ ਵਲੋਂ ਉਨ੍ਹਾਂ ਨੂੰ ਰੋਕਣਾ ਚਾਹਿਆ। ਇਸ ਗੱਲ ਦਾ ਵੱਡੀ ਪੱਧਰ ’ਤੇ ਰੌਲਾ ਪੈ ਗਿਆ ਪਰ ਜਦੋਂ ਪਿੰਡ ਵਾਸੀਆਂ ਨੂੰ ਇਸ ਦੀ ਭਿਣਕ ਲੱਗੀ ਤਾਂ ਉਹ ਮੌਕੇ ’ਤੇ ਪਹੁੰਚ ਗਏ। ਸਥਿਤੀ ਵਿਗੜਦੀ ਵੇਖ ਕੇ ਕਬਜ਼ਾ ਕਰਨ ਆਏ ਬੰਦਿਆਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਲੜਾਈ ਦੌਰਾਨ ਪਿੰਡ ਵਾਸੀਆਂ ਤੇ ਬੀਕੇਯੂ ਉਗਰਾਹਾਂ ਜਥੇਬੰਦੀ ਵਲੋਂ ਉਨ੍ਹਾਂ ਵਿਅਕਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਗਿਆ। ਲੜਾਈ ਦੌਰਾਨ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। 8 ਵਿਅਕਤੀਆਂ ਨੂੰ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਦਾਖਲ ਕਰਵਾਇਆ ਗਿਆ ਹੈ। ਲਖਵੀਰ ਸਿੰਘ ਤੇ ਬੀਰ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਆਦੇਸ਼ ਹਸਪਤਾਲ ਭੁੱਚੋ ਮੰਡੀ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਕਬਜ਼ਾ ਕਰਨ ਆਏ ਵਿਅਕਤੀਆਂ ਦੀ ਟਰੈਕਟਰ-ਟਰਾਲੀ ਜ਼ਬਤ ਕਰ ਲਈ। ਬੀਕੇਯੂ ਉਗਰਾਹਾਂ ਦੇ ਸਰਗਰਮ ਆਗੂ ਗੁਲਾਬ ਸਿੰਘ ਜਿਊਂਦ ਵੀ ਜ਼ਖ਼ਮੀ ਹੋ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All