DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

bathinda news: ਮਹਿੰਗਾਈ ਖ਼ਿਲਾਫ਼ ਕਾਂਗਰਸ ਸੜਕਾਂ ’ਤੇ ਨਿੱਤਰੀ

ਆਮ ਵਰਤੋਂ ਦੀਆਂ ਵਸਤਾਂ ਮਹਿੰਗੀਆਂ ਹੋਣ ਦਾ ਦੋਸ਼; ਪ੍ਰਧਾਨ ਮੰਤਰੀ ਮੋਦੀ ਤੋਂ ਅਸਤੀਫ਼ੇ ਦੀ ਮੰਗ; ‘ਅੱਛੇ ਦਿਨ’ ਨਹੀਂ ਚਾਹੀਦੇ, ਕੁਰਸੀ ਤੋਂ ਪਾਸੇ ਹੋਵੋ: ਰਾਜਨ ਗਰਗ

  • fb
  • twitter
  • whatsapp
  • whatsapp
featured-img featured-img
ਬਠਿੰਡਾ ’ਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਆਗੂ ਤੇ ਕਾਰਕੁਨ।
Advertisement
ਲਗਾਤਾਰ ਵਧ ਰਹੀ ਮਹਿੰਗਾਈ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਵੱਲੋਂ ਸ਼ਹਿਰੀ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਚੌਕ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅਸਤੀਫ਼ੇ ਦੀ ਮੰਗ ਕੀਤੀ।

ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਰਾਜਨ ਗਰਗ, ਕੇ.ਕੇ. ਅਗਰਵਾਲ, ਅਸ਼ੋਕ ਕੁਮਾਰ, ਅਰੁਣ ਵਧਾਵਣ ਅਤੇ ਪਵਨ ਕੁਮਾਰ ਮਾਣੀ ਨੇ ਕਿਹਾ ਕਿ ਪੈਟਰੋਲ, ਡੀਜ਼ਲ, ਖੰਡ, ਗੁੜ, ਦਾਲਾਂ, ਸਬਜ਼ੀਆਂ ਅਤੇ ਪਿਆਜ਼ ਸਮੇਤ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਭਾਅ ਵਧਣ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਵਿਗੜ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

Advertisement

ਰਾਜਨ ਗਰਗ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ‘ਅੱਛੇ ਦਿਨ’ ਲਿਆਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ, “ਜੇਕਰ ਇਹੋ ਜਿਹੇ ਮਹਿੰਗਾਈ ਵਾਲੇ ਅੱਛੇ ਦਿਨ ਲਿਆਉਣੇ ਸਨ ਤਾਂ ਲੋਕਾਂ ਨੂੰ ਇਹ ਅੱਛੇ ਦਿਨ ਨਹੀਂ ਚਾਹੀਦੇ। ਪ੍ਰਧਾਨ ਮੰਤਰੀ ਕੁਰਸੀ ਤੋਂ ਪਾਸੇ ਹੋਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।” ਇਸ ਮੌਕੇ ਟਹਿਲ ਸਿੰਘ ਸੰਧੂ, ਬਲਜਿੰਦਰ ਸਿੰਘ ਠੇਕੇਦਾਰ, ਰੁਪਿੰਦਰ ਬਿੰਦਰਾ, ਦਰਸ਼ਨ ਸਿੰਘ ਜੀਦਾ, ਅੰਮ੍ਰਿਤਾ ਗਿੱਲ ਅਤੇ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਮਹਿੰਗਾਈ ਕਾਰਨ ਆਮ ਪਰਿਵਾਰ ਲਈ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਅਸਫਲ ਰਹਿਣ ਦੇ ਦੋਸ਼ ਲਾਏ।

Advertisement

ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੂੰ ਜੁਮਲੇਬਾਜ਼ੀ ਦੀ ਬਜਾਏ ਮਹਿੰਗਾਈ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਆਮ ਲੋਕਾਂ ਦੇ ਹਿੱਤ ਅਤੇ ਘਰੇਲੂ ਬਜਟ ਨੂੰ ਧਿਆਨ ਵਿੱਚ ਰੱਖ ਕੇ ਨੀਤੀਆਂ ਬਣਾਉਂਦੀ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਸੁਨੀਲ ਕੁਮਾਰ ਅਤੇ ਮਾਧਵ ਸ਼ਰਮਾ ਨੇ ਵੀ ਸੰਬੋਧਨ ਕੀਤਾ।

ਸੀਟੂ ਨੇ ਮੋਦੀ ਦਾ ਪੁਤਲਾ ਸਾੜਿਆ

ਮਾਨਸਾ (ਪੱਤਰ ਪ੍ਰੇਰਕ): ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਵੱਲੋਂ ਮਹਿੰਗਾਈ ਦੇ ਸਬੰਧ ’ਚ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਮਾਨਸਾ ਸ਼ਹਿਰ ’ਚ ਰੋਸ ਮੁਜ਼ਾਹਰਾ ਕਰ ਕੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕੀ ਗਈ। ਸੀਟੂ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉਡਤ ਨੇ ਕਿਹਾ ਕਿ ਨਿੱਤ ਵਰਤੋਂ ਦੀਆਂ ਕੀਮਤਾਂ ਪ੍ਰਧਾਨ ਮੰਤਰੀ ਮੋਦੀ ਦੇ ਖਾਸ ਮਿੱਤਰ ਅਡਾਨੀ-ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੁਆਰਾ ਇਨ੍ਹਾਂ ਚੀਜ਼ਾਂ ਦੀ ਕੀਤੀ ਜਾ ਰਹੀ ਜ਼ਖੀਰੇਬਾਜ਼ੀ ਕਾਰਨ ਅਸਮਾਨੀ ਚੜ੍ਹੀਆਂ ਹਨ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ 12 ਸਾਲਾਂ ’ਚ ਜ਼ਖੀਰੇਬਾਜ਼ਾਂ ’ਤੇ ਕਾਰਵਾਈ ਕਰਨ ਵਾਲੇ ਸਾਰੇ ਕਾਨੂੰਨ ਖਤਮ ਕਰ ਦਿੱਤੇ ਹਨ। ਜਮਾਂਖੋਰੀ ਕਰਨ ਦੀ ਖੁੱਲ੍ਹ ਦੇ ਦਿੱਤੀ ਗਈ ਹੈ, ਜਿਸ ਦਾ ਨਤੀਜਾ ਖੰਡ 70 ਰੁਪਏ ਕਿਲੋ ਪਹੁੰਚ ਗਈ ਤੇ ਸਰੋਂ ਦਾ ਤੇਲ 250 ਰੁਪਏ ਲੀਟਰ ਹੋ ਗਿਆ। ਉਨ੍ਹਾਂ ਕਿਹਾ ਕਿ ਰਹਿੰਦੀ ਕਸਰ ਈਥਾਨੌਲ ਨੇ ਕੱਢ ਦਿੱਤੀ।

Advertisement
×