ਬਠਿੰਡਾ ਪੁਲੀਸ ਵੱਲੋਂ ਅੱਧਾ ਕਿਲੋ ਹੈਰੋਇਨ ਸਣੇ ਤਿੰਨ ਕਾਬੂ
ਸੀਆਈਏ-1 ਬਠਿੰਡਾ ਨੇ ਕਥਿਤ 553 ਗ੍ਰਾਮ ਹੈਰੋਇਨ ਅਤੇ ਇੱਕ ਸਵਿਫ਼ਟ ਡਿਜ਼ਾਇਰ ਕਾਰ ਸਮੇਤ ਤਿੰਨ ਜਣਿਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਐਸ.ਪੀ. (ਡੀ) ਜਸਮੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਇੱਥੇ ਮੁਕਤਸਰ...
Advertisement
ਸੀਆਈਏ-1 ਬਠਿੰਡਾ ਨੇ ਕਥਿਤ 553 ਗ੍ਰਾਮ ਹੈਰੋਇਨ ਅਤੇ ਇੱਕ ਸਵਿਫ਼ਟ ਡਿਜ਼ਾਇਰ ਕਾਰ ਸਮੇਤ ਤਿੰਨ ਜਣਿਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਐਸ.ਪੀ. (ਡੀ) ਜਸਮੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਇੱਥੇ ਮੁਕਤਸਰ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਸਵਿਫ਼ਟ ਡਿਜ਼ਾਇਰ ਕਾਰ ਆਉਂਦੀ ਦਿਖਾਈ ਦਿੱਤੀ। ਉਸ ਵਿਚਲੇ ਸਵਾਰਾਂ ਨੇ ਪੁਲੀਸ ਦਾ ਨਾਕਾ ਵੇਖ ਕੇ ਆਪਣੀ ਗੱਡੀ ਪਿਛਾਂਹ ਮੋੜ ਕੇ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਪਾਰਟੀ ਨੇ ਮੁਸਤੈਦੀ ਵਰਤ ਕੇ ਉਸ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਤਿੰਨ ਸਵਾਰ ਸਨ ਅਤੇ ਤਲਾਸ਼ੀ ਲੈਣ ’ਤੇ ਕਾਰ ਵਿੱਚੋਂ 553 ਗ੍ਰਾਮ ਹੈਰੋਇਨ ਬਰਾਮਦ ਹੋਈ।
Advertisement
Advertisement