DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda Police major action: ਬਠਿੰਡਾ ਪੁਲੀਸ ਵੱਲੋਂ ਹੈਰੋਇਨ ਸਣੇ ਤਿੰਨ ਕਾਬੂ

ਕਾਰ ਅਤੇ ਦੇਸੀ ਰਿਵਾਲਵਰ ਜ਼ਬਤ

  • fb
  • twitter
  • whatsapp
  • whatsapp
featured-img featured-img
ਪੁਲੀਸ ਦੀ ਗ੍ਰਿਫ਼ਤ ’ਚ ਮੁਲਜ਼ਮ।
Advertisement

ਬਠਿੰਡਾ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ 258 ਗ੍ਰਾਮ ਹੈਰੋਇਨ, ਕਾਰ ਅਤੇ ਦੇਸੀ ਰਿਵਾਲਵਰ ਸਮੇਤ 19 ਰੌਂਦਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐੱਸ ਐੱਸ ਪੀ ਡਾ. ਜਯੋਤੀ ਯਾਦਵ ਬੈਂਸ ਦੀ ਅਗਵਾਈ ਅਤੇ ਡੀ ਐੱਸ ਪੀ ਰਾਮਪੁਰਾ ਫੂਲ ਮਨੋਜ ਕੁਮਾਰ ਦੀ ਨਿਗਰਾਨੀ ਹੇਠ ਥਾਣਾ ਫੂਲ ਦੀ ਪੁਲੀਸ ਪਾਰਟੀ ਵੱਲੋਂ ਕੀਤੀ ਗਈ। ਪੁਲੀਸ ਮੁਤਾਬਿਕ ਗਸ਼ਤ ਅਤੇ ਸ਼ੱਕੀਆਂ ਦੀ ਚੈਕਿੰਗ ਦੌਰਾਨ ਭਾਈਰੂਪਾ-ਸਲਾਬਤਪੁਰਾ ਰੋਡ ’ਤੇ ਇੱਕ ਕਾਰ ਨੂੰ ਰੋਕਿਆ ਗਿਆ। ਕਾਰ ਵਿੱਚ ਸਵਾਰ ਅਰਮਾਨ ਸਿੰਘ ਵਾਸੀ ਕਰਾਈਵਾਲਾ, ਸਤਨਾਮ ਸਿੰਘ ਉਰਫ਼ ਧਰਮਾ ਵਾਸੀ ਕਾਲੋਕੇ ਅਤੇ ਗੁਰਸੇਵਕ ਸਿੰਘ ਉਰਫ਼ ਗੋਰਾ ਵਾਸੀ ਸੋਹਲ ਠੱਠੀ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਅਦਾਲਤ ਤੋਂ ਪੁਲੀਸ ਰਿਮਾਂਡ ਹਾਸਲ ਕਰਨ ਉਪਰੰਤ ਕੀਤੀ ਗਈ ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਹੋਰ 238 ਗ੍ਰਾਮ ਹੈਰੋਇਨ, ਦੇਸੀ ਰਿਵਾਲਵਰ ਅਤੇ 19 ਰੌਂਦ ਬਰਾਮਦ ਕੀਤੇ ਗਏ। ਤਫ਼ਤੀਸ਼ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਬਲਜਿੰਦਰ ਸਿੰਘ ਉਰਫ਼ ਬਿੱਟੂ ਵਾਸੀ ਕਾਲੋਕੇ ਅਤੇ ਮਨਪ੍ਰੀਤ ਸਿੰਘ ਵਾਸੀ ਸ਼ਾਹਪੀਨੀ (ਹਨੂੰਮਾਨਗੜ੍ਹ) ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਨੇ ਬਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇ ਜਾਰੀ ਹਨ। ਪੁਲੀਸ ਨੇ ਦੱਸਿਆ ਕਿ ਕੇਸ ਵਿੱਚ ਐੱਨ ਡੀ ਪੀ ਐੱਸ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਪੁਲੀਸ ਵੱਲੋਂ ਨਸ਼ਾ ਤਸਕਰੀ ਦੇ ਪਿੱਛੇ ਅਤੇ ਅੱਗੇ ਦੇ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement
×