Bathinda Police: ਕਿਲੋ ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ
ਬਠਿੰਡਾ ਪੁਲੀਸ ਨੇ ਇੱਕ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਕੋਲੋਂ 1.12 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਕੈਨਾਲ ਕਲੋਨੀ ਵਿੱਚ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ...
ਬਠਿੰਡਾ ਪੁਲੀਸ ਨੇ ਇੱਕ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਕੋਲੋਂ 1.12 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਕੈਨਾਲ ਕਲੋਨੀ ਵਿੱਚ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਡੀ ਐੱਸ ਪੀ ਸਿਟੀ-1 ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਦੀ ਪੁਲੀਸ ਟੀਮ ਨੇ ਇਹ ਕਾਰਵਾਈ ਕੀਤੀ। ਪੁਲੀਸ ਪਾਰਟੀ ਬਾਦਲ ਪੁਲ ਨੇੜੇ ਕਾਲਜ ਕੋਲ ਗਸ਼ਤ ਅਤੇ ਸ਼ੱਕੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੇ ਇੱਕ ਜਣੇ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.12 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਸ੍ਰੀ ਭਾਟੀ ਮੁਤਾਬਕ ਮੁਲਜ਼ਮ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮਨਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਕੋਈ ਅਪਰਾਧਕ ਕੇਸ ਦਰਜ ਨਹੀਂ ਹੈ। ਪੁਲੀਸ ਵੱਲੋਂ ਹੁਣ ਉਸ ਕੋਲੋਂ ਬਰਾਮਦ ਕੀਤੀ ਹੈਰੋਇਨ ਦੀ ਸਪਲਾਈ ਨਾਲ ਜੁੜੇ ਸਬੰਧਾਂ ਬਾਰੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਤਪਾ ਮੰਡੀ (ਪੱਤਰ ਪ੍ਰੇਰਕ): ਡੀ ਐੱਸ ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 80 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ ਕੇਸ ਦਰਜ ਕੀਤੇ ਹਨ। ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਲੱਲੀ ਪੁੱਤਰ ਮਹਿੰਦਰ ਸਿੰਘ ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਵੇਚਦਾ ਹੈ। ਸਹਾਇਕ ਥਾਣੇਦਾਰ ਜਗਪਾਲ ਸਿੰਘ ਨੇ ਪੁਲੀਸ ਪਾਰਟੀ ਸਣੇ ਉਸ ਨੂੰ ਕਾਬੂ ਕਰ ਕੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਪੁੱਤਰ ਹਰਬੰਸ ਸਿੰਘ ਨੂੰ ਕਾਬੂ ਕਰ ਕੇ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

