ਬਠਿੰਡਾ ਵਿੱਚ ਬਿਜਲੀ ਕੱਟਾਂ ਤੋਂ ਮਿਲੇਗਾ ਛੁਟਕਾਰਾ: ਮੇਅਰ
ਬਠਿੰਡਾ ਵਾਸੀਆਂ ਨੂੰ ਬਿਜਲੀ ਕੱਟਾਂ ਤੋਂ ਛੁਟਕਾਰਾ ਮਿਲਣ ਜਾ ਰਿਹਾ ਹੈ, ਕਿਉਂਕਿ ਵਾਰਡ ਨੰਬਰ 48 ਅਤੇ ਨੇੜਲੇ ਇਲਾਕਿਆਂ ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪਾਵਰ ਫੀਡਰ ਲਾਇਆ ਗਿਆ ਹੈ। ਇਸ ਫੀਡਰ ਰਾਹੀਂ ਅਰਜੁਨ ਨਗਰ, ਜੋਗੀ ਨਗਰ, ਪਰਸਰਾਮ ਨਗਰ,...
Advertisement
ਬਠਿੰਡਾ ਵਾਸੀਆਂ ਨੂੰ ਬਿਜਲੀ ਕੱਟਾਂ ਤੋਂ ਛੁਟਕਾਰਾ ਮਿਲਣ ਜਾ ਰਿਹਾ ਹੈ, ਕਿਉਂਕਿ ਵਾਰਡ ਨੰਬਰ 48 ਅਤੇ ਨੇੜਲੇ ਇਲਾਕਿਆਂ ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪਾਵਰ ਫੀਡਰ ਲਾਇਆ ਗਿਆ ਹੈ। ਇਸ ਫੀਡਰ ਰਾਹੀਂ ਅਰਜੁਨ ਨਗਰ, ਜੋਗੀ ਨਗਰ, ਪਰਸਰਾਮ ਨਗਰ, ਪ੍ਰਤਾਪ ਨਗਰ ਆਦਿ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।
ਇਸ ਨਵੇਂ ਫੀਡਰ ਦਾ ਉਦਘਾਟਨ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਰਾਜੀਵ ਗਾਂਧੀ ਕਲੋਨੀ ਨੇੜੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਬਿਜਲੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਹੁਣ ਹਮੇਸ਼ਾ ਲਈ ਖ਼ਤਮ ਹੋਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸੀਵਰੇਜ ਪ੍ਰਣਾਲੀ ਅਤੇ ਸਫਾਈ ਪ੍ਰਣਾਲੀ ਵਿਚ ਵੀ ਸੁਧਾਰ ਕੀਤੇ ਜਾ ਰਹੇ ਹਨ। ਮੇਅਰ ਨੇ ਲੋਕਾਂ ਨੂੰ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਸਹਿਯੋਗ ਦੀ ਅਪੀਲ ਵੀ ਕੀਤੀ।
Advertisement
Advertisement