ਪੱਤਰ ਪ੍ਰੇਰਕ
ਬਠਿੰਡਾ, 27 ਅਕਤੂਬਰ
ਏਮਜ਼ ਬਠਿੰਡਾ ਵਿਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾ ਰਿਹਾ ਹੈ। ਇਸ ਦੀ ਸ਼ੁਰੂਆਤ ਕਾਰਜਕਾਰੀ ਨਿਰਦੇਸ਼ਕ ਅਤੇ ਸੀਈਓ ਡਾ. ਡੀ.ਕੇ. ਸਿੰਘ ਨੇ ਸੰਸਥਾ ਦੇ ਡੀਨ ਪ੍ਰੋ. ਡਾ. ਸਤੀਸ਼ ਕੁਮਾਰ ਗੁਪਤਾ ਤੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਦੇ ਨਾਲ ਕੀਤੀ|
ਮਾਨਸਾ (ਪੱਤਰ ਪ੍ਰੇਰਕ): ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਹੋਰ ਤਕੜਾ ਕਰਨ ਲਈ ਲੋਕਾਂ ਨੂੰ ਖੁੱਲ੍ਹ ਕੇ ਸਾਹਮਣੇ ਆਉਣ ਦਾ ਸੱਦਾ ਦਿੱਤਾ ਗਿਆ ਹੈ। ਵਿਜੀਲੈਂਸ ਵਿਭਾਗ ਦੇ ਐਸਐਸਪੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।