ਬਹਿਬਲ ਗੋਲੀ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਘਟਨਾ ਵਾਲੀ ਥਾਂ ਦਾ ਦੌਰਾ : The Tribune India

ਬਹਿਬਲ ਗੋਲੀ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਘਟਨਾ ਵਾਲੀ ਥਾਂ ਦਾ ਦੌਰਾ

ਪੀੜਤ ਪਰਿਵਾਰਾਂ ਤੇ ਗਵਾਹਾਂ ਨਾਲ ਗੱਲਬਾਤ ਕੀਤੀ; ਧਰਨਾ ਚੁਕਵਾਉਣ ਲਈ ਸਰਗਰਮ ਹੋਈ ਸਰਕਾਰ

ਬਹਿਬਲ ਗੋਲੀ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਘਟਨਾ ਵਾਲੀ ਥਾਂ ਦਾ ਦੌਰਾ

ਪਿੰਡ ਬਹਿਬਲ ਕਲਾਂ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕਰਦੀ ਹੋਈ ਵਿਸ਼ੇਸ਼ ਜਾਂਚ ਟੀਮ।

ਜਸਵੰਤ ਜੱਸ/ਭਾਰਤ ਭੂਸ਼ਨ ਆਜ਼ਾਦ

ਫਰੀਦਕੋਟ/ਕੋਟਕਪੂਰਾ, 24 ਨਵੰਬਰ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰਨ ਲਈ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਬਣੀ ਵਿਸ਼ੇਸ਼ ਜਾਂਚ ਟੀਮ ਅੱਜ ਪਿੰਡ ਬਹਿਬਲ ਕਲਾਂ ਵਿੱਚ ਘਟਨਾ ਵਾਲੀ ਥਾਂ ’ਤੇ ਪੁੱਜੀ। ਇਸ ਥਾਂ ’ਤੇ ਲੰਮੇ ਸਮੇਂ ਇਨਸਾਫ਼ ਲਈ ਮੋਰਚਾ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਫੋਰੈਂਸਿਕ ਮਾਹਰਾਂ ਦੀ ਟੀਮ ਕੋਟਕਪੂਰਾ ਗੋਲੀ ਕਾਂਡ ਵਾਲੀ ਥਾਂ ਦਾ ਵੀ ਦੌਰਾ ਕਰ ਚੁੱਕੀ ਹੈ। ਇਸ ਮੌਕੇ ਐੱਸਐੱਸਪੀ ਬਟਾਲਾ ਸਤਿੰਦਰ ਸਿੰਘ ਵੀ ਮੌਜੂਦ ਸਨ। ਟੀਮ ਨੇ ਇਥੇ ਪੁੱਜ ਕੇ ਉਨ੍ਹਾਂ ਥਾਵਾਂ ਦਾ ਦੌਰਾ ਕੀਤਾ ਜਿਥੇ ਸੱਤ ਸਾਲ ਪਹਿਲਾਂ ਵਾਪਰੇ ਗੋਲੀ ਕਾਂਡ ਵਿੱਚ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੀ ਗਈ ਸੀ। ਤਕਰੀਬਨ ਅੱਧੇ ਘੰਟੇ ਦੀ ਜਾਂਚ ਪੜਤਾਲ ਦੌਰਾਨ ਟੀਮ ਨੇ ਕੇਸ ਨਾਲ ਸਬੰਧਤ ਗਵਾਹਾਂ ਨੂੰ ਵੀ ਮੌਕੇ ’ਤੇ ਸੱਦਿਆ ਤੇ ਉਨ੍ਹਾਂ ਤੋਂ ਵੀ ਪੁੱਛ-ਪੜਤਾਲ ਕੀਤੀ। ਸੂਤਰਾਂ ਮੁਤਾਬਕ ਟੀਮ ਵੱਲੋਂ ਆਉਣ ਦਾ ਮਕਸਦ ਕੇਸ ਨਾਲ ਸਬੰਧਤ ਤੱਥਾਂ ਦੀ ਮੁੜ ਜਾਂਚ ਕਰਨਾ ਦੱਸਿਆ ਜਾ ਰਿਹਾ ਹੈ। ਜਾਂਚ ਦੌਰਾਨ ਪੀੜਤ ਪਰਿਵਾਰਾਂ ਨੇ ਵੀ ਟੀਮ ਦਾ ਪੂਰਾ ਸਹਿਯੋਗ ਕੀਤਾ। ਵਿਸ਼ੇਸ਼ ਜਾਂਚ ਟੀਮ ਨੇ ਗੋਲੀ ਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਦੇ ਪੁੱਤਰ ਸੁਖਰਾਜ ਸਿੰਘ ਨਾਲ ਵੀ ਗੱਲਬਾਤ ਕੀਤੀ।

ਬਟਾਲਾ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਥੇ ਆਉਣ ਦਾ ਮਕਸਦ ਤੱਥਾਂ ਦੀ ਮੁੜ ਪੜਤਾਲ ਕਰਨਾ ਹੈ। ਉਨ੍ਹਾਂ ਜਾਂਚ ਨਾਲ ਸਬੰਧਤ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ। ਦੱਸਣਯੋਗ ਕਿ ਗੋਲੀ ਕਾਂਡ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਸਬੰਧੀ ਮਰਹੂਮ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਵੱਲੋਂ ਪਿਛਲੇ ਇਕ ਸਾਲ ਤੋਂ ਮੋਰਚਾ ਚਲਾਇਆ ਜਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਨਸਾਫ ਲਈ ਡੇਢ ਮਹੀਨੇ ਦਾ ਸਮਾਂ ਮੰਗਿਆ ਸੀ ਜਿਸ ਦੀ ਮਿਆਦ ਖ਼ਤਮ ਹੋਣ ਵਿਚ ਕੁਝ ਹੀ ਦਿਨ ਰਹਿੰਦੇ ਹਨ ਤੇ ਹੁਣ ਸਪੀਕਰ ਵਿਰੁੱਧ ਹੀ ਮੋਰਚਾ ਖੋਲ੍ਹੇ ਜਾਣ ਦੀ ਤਿਆਰੀ ਹੈ ਪਰ ਪੰਜਾਬ ਸਰਕਾਰ ਇਸ ਧਰਨੇ ਨੂੰ ਚੁਕਵਾਉਣ ਲਈ ਪਿਛਲੇ ਦੋ ਹਫ਼ਤਿਆਂ ਤੋਂ ਕਾਫ਼ੀ ਸਰਗਰਮ ਨਜ਼ਰ ਆ ਰਹੀ ਹੈ। ਦੂਜੇ ਪਾਸੇ ਮੋਰਚੇ ਨੇ ਟੀਮ ਦੀ ਇਸ ਕਾਰਵਾਈ ਨੂੰ ਡਰਾਮੇਬਾਜ਼ੀ ਦੱਸਦਿਆਂ ਆਖਿਆ ਕਿ ਸੱਤ ਸਾਲ ਮਗਰੋਂ ਵੀ ਜਾਂਚ ਟੀਮ ਨੂੰ ਤੱਥ ਪਤਾ ਨਹੀਂ ਲੱਗੇ।

ਬਹਿਬਲ ਗੋਲੀ ਕਾਂਡ ਦੀ ਜਾਂਚ ਅਧੂਰੀ

ਫਰੀਦਕੋਟ: ਪੜਤਾਲ ਅਧੂਰੀ ਹੋਣ ਕਾਰਨ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਵੀ ਅੱਗੇ ਨਹੀਂ ਤੁਰ ਰਹੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਮੁਤਾਬਿਕ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਇੱਕਸਾਰ ਹੋਣੀ ਹੈ। ਬਹਿਬਲ ਗੋਲੀ ਕਾਂਡ ਵਿੱਚ ਇਸ ਤੋਂ ਪਹਿਲਾਂ 9 ਚਲਾਨ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ ਅਤੇ ਇੱਕ ਚਲਾਨ ਪੇਸ਼ ਹੋਣਾ ਅਜੇ ਬਾਕੀ ਹੈ। ਇਹ ਚਲਾਨ ਪੇਸ਼ ਕਰਨ ਤੋਂ ਪਹਿਲਾਂ ਜਾਂਚ ਟੀਮ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੀ ਪੁੱਛ ਪੜਤਾਲ ਲਈ ਬੁਲਾ ਚੁੱਕੀ ਹੈ। ਜਾਂਚ ਟੀਮ ਨੇ ਦੋਹਾਂ ਘਟਨਾਵਾਂ ਦੀ ਪੜਤਾਲ ਬਾਰੇ ਆਪਣੀ ਪ੍ਰਗਤੀ ਰਿਪੋਰਟ 17 ਦਸੰਬਰ ਨੂੰ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕਰਨੀ ਹੈ।

  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All