ਲਾਭਪਾਤਰੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

ਲਾਭਪਾਤਰੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

ਪਿੰਡ ਭੁੱਚੋ ਕਲਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦੇ ਹੋਏ ਲਾਭਪਾਤਰੀ।

ਪਵਨ ਗੋਇਲ

ਭੁੱਚੋ ਮੰਡੀ, 12 ਮਾਰਚ

ਪਿੰਡ ਭੁੱਚੋ ਕਲਾਂ ਵਿੱਚ ਡਿੱਪੂ ਦੀ ਸਸਤੀ ਕਣਕ ਵਾਲੇ ਸਮਾਰਟ ਕਾਰਡਾਂ ਵਿੱਚੋਂ ਪਰਿਵਾਰਕ ਮੈਂਬਰਾਂ ਦੇ ਨਾਮ ਕੱਟੇ ਜਾਣ ਦੇ ਵਿਰੋਧ ਵਿੱਚ ਗਰੀਬ ਪਰਿਵਾਰਾਂ ਨੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀ ਜਸਵੀਰ ਸਿੰਘ, ਰਾਜਵਿੰਦਰ ਸਿੰਘ ਅਤੇ ਸੰਦੀਪ ਕੌਰ ਨੇ ਦੱਸਿਆ ਕਿ ਸਮਾਰਟ ਕਾਰਡਾਂ ਵਿੱਚੋਂ ਕੁੱਝ ਮੈਂਬਰਾਂ ਦੇ ਨਾਮ ਕੱਟੇ ਜਾਣ ਕਾਰਨ ਉਨ੍ਹਾਂ ਨੂੰ ਛੇ ਮਹੀਨਿਆਂ ਦੀ ਮਿਲ ਰਹੀ ਸਸਤੀ ਕਣਕ ’ਚੋਂ ਪ੍ਰਤੀ ਜੀਅ 30 ਕਿੱਲੋ ਕਣਕ ਘੱਟ ਮਿਲ ਰਹੀ ਹੈ, ਜਦੋਂਕਿ ਉਨ੍ਹਾਂ ਨੂੰ ਪਹਿਲਾਂ ਆਧਾਰ ਕਾਰਡ ’ਤੇ ਰਾਸ਼ਨ ਪੂਰਾ ਦਿੱਤਾ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਸਮਾਰਟ ਕਾਰਡ ਦਰੁਸਤ ਕਰਕੇ ਪੂਰਾ ਰਾਸ਼ਨ ਦਿੱਤਾ ਜਾਵੇ। ਇਸ ਮੌਕੇ ਫੂਡ ਸਪਲਾਈ ਇੰਸਪੈਕਟਰ ਜਗਦੀਪ ਸਿੰਘ ਨੇ ਕਿਹਾ ਕਿ ਕਈ ਵਿਅਕਤੀਆਂ ਦੇ ਨਾਮ ਆਧਾਰ ਕਾਰਡਾਂ ਵਿੱਚ ਸਹੀ ਨਾ ਹੋਣ ਕਾਰਨ ਸਮੱਸਿਆ ਆਈ ਹੈ। ਜਲਦੀ ਹੀ ਇਨ੍ਹਾਂ ਕਾਰਡਾਂ ਨੂੰ ਅਪਡੇਟ ਕਰ ਦਿੱਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All