ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 6 ਨਵੰਬਰ
ਇਸ ਸ਼ਹਿਰ ਵਿਖੇ ਬੀਤੀ ਦੇਰ ਰਾਤ ਵਿਅਕਤੀ ਵੱਲੋਂ ਆਪਣੇ ਰਿਸ਼ਤੇਦਾਰਾਂ ਦੇ ਘਰ ਦਾਖਲ ਹੋ ਕੇ ਕੀਤੀ ਕਥਿਤ ਫਾਇਰਿੰਗ ਦੌਰਾਨ ਮੁਟਿਆਰ ਦੀ ਮੌਤ ਹੋ ਗਈ, ਜਦਕਿ ਹਮਲਾਵਰ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਬਠਿੰਡਾ ਵਿਖੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਡੀਐੱਸਪੀ ਫੂਲ ਜਸਵੀਰ ਸਿੰਘ ਅਤੇ ਥਾਣਾ ਭਗਤਾ ਭਾਈ ਦੇ ਇੰਚਾਰਜ ਅਮਨਪਾਲ ਸਿੰਘ ਵਿਰਕ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।