ਭਗਤਾ ਭਾਈ: ਕਸਬੇ ਦੇ ਕਰੀਬ ਇੱਕ ਦਰਜਨ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਰਾਮਪੁਰਾ ਫੂਲ ਤੋਂ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਪਾਰਟੀ ‘ਚ ਸ਼ਾਮਲ ਹੋਣ ਵਾਲਿਆਂ ਨੂੰ ਪਾਰਟੀ ਚਿੰਨ੍ਹ ਪਾ ਕੇ ਸਨਮਾਨਿਤ ਕਰਦਿਆਂ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੀਆਂ ਆਸਾਂ ‘ਤੇ ਖ਼ਰੀ ਉਤਰੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਮੱਸਿਆਵਾਂ ਪੰਜਾਬ ਵਿੱਚ ਵਾਰੀ ਵਾਰੀ ਰਾਜ ਕਰਨ ਵਾਲੀਆਂ ਦੋ ਰਵਾਇਤੀ ਸਿਆਸੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਦੀ ਬਦਨੀਤੀ ਕਾਰਨ ਆਈਆਂ ਹਨ। ਇਸ ਮੌਕੇ ਬੂਟਾ ਸਿੰਘ ਜਲਾਲ ਆੜ੍ਹਤੀਆ, ਰਾਜਵਿੰਦਰ ਭਗਤਾ, ਦੀਪਕ ਮਿੱਤਲ, ਸੁਰਿੰਦਰ ਕੁਮਾਰ, ਗੁਰਬਾਜ਼ ਖੋਸਾਲ, ਬੱਬੂ ਭਗਤਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ