ਕਿਸਾਨਾਂ ਵੱਲੋਂ ਵੱਲੋਂ ਡੀਜ਼ਲ ਕੀਮਤਾਂ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ

ਲਖਵੀਰ ਸਿੰਘ ਟੱਲੇਵਾਲ
ਟੱਲੇਵਾਲ, 30 ਜੂਨ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਦੇਸ਼ ਭਰ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਬਰਨਾਲਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪਾਂ ਅੱਗੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋਂ ਦਿਨ ਵੱਧ ਰਹੀਆਂ ਕੀਮਤਾਂ ਕਾਰਨ ਕਿਸਾਨਾਂ ’ਤੇ ਲਗਾਤਾਰ ਬੋਝ ਵੱਧ ਰਿਹਾ ਹੈ। ਅੱਜ ਬਰਨਾਲਾ ਜ਼ਿਲ੍ਹੇ ਵਿੱਚ ਛੇ ਪੈਟਰੋਲ ਪੰਪਾਂ ਅੱਗੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਬਣਾ ਰਹੀ ਹੈ। ਜਿਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰਦੀਆਂ ਰਹਿਣਗੀਆਂ ।

ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): ਅੱਜ ਇੱਥੇ ਬਨਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਰਿਲਾਇੰਸ ਪੈਟਰੋਲ ਪੰਪ ਨੇੜੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਬੁੱਧ ਸਿੰਘ ਬਾਲਦ,ਜੋਰਾ ਸਿੰਘ ਮਾਝੀ, ਚਮਕੌਰ ਸਿੰਘ ਭੱਟੀਵਾਲ, ਜਰਨੈਲ ਸਿੰਘ ਫਤਹਿਗੜ੍ਹ ਭਾਦਸੋਂ, ਮਾਸਟਰ ਜਰਨੈਲ ਸਿੰਘ ਭਵਾਨੀਗੜ੍ਹ, ਮੁਖਤਿਆਰ ਸਿੰਘ, ਜੰਗ ਸਿੰਘ, ਮਾਘ ਸਿੰਘ, ਅੱਛਰਾ ਸਿੰਘ ਅਤੇ ਬਹਾਦਰ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਹਰ ਰੋਜ਼ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ, ਮੰਡੀਕਰਨ ਨੂੰ ਤੋੜਨ ਅਤੇ ਬਿਜਲੀ ਦੀ ਸਬਸਿਡੀ ਖਤਮ ਕਰਨ ਵਰਗੇ ਫ਼ੈਸਲਿਆਂ ਨਾਲ ਕਰਜ਼ੇ ਦੇ ਜਾਲ ਵਿੱਚ ਫਸ ਚੁੱਕੀ ਕਿਸਾਨੀ ਨੂੰ ਬਰਬਾਦ ਕਰਨ ਦੀ ਕੋਝੀ ਚਾਲ ਖੇਡੀ ਜਾ ਰਹੀ ਹੈ।

ਬਿਜਲੀ ਸੋਧ ਬਿੱਲ,ਆਰਡੀਨੈਂਸਾਂ ਤੇ ਤੇਲ ਕੀਮਤਾਂ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਭੜਕਿਆ

ਮੋਗਾ(ਮਹਿੰਦਰ ਸਿੰਘ ਰੱਤੀਆਂ): ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ,ਬਿਜਲੀ ਸੋਧ ਬਿੱਲ 2020 ਅਤੇ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਖ਼ਿਲਾਫ਼ ਰੋਸ ਰੈਲੀ ਕੀਤੀ। ਬਾਘਾਪੁਰਾਣਾ,ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਵਿਖੇ ਵੀ ਮੋਦੀ ਸਰਕਾਰ ਦੀਆਂ ਲੋਕ ਤੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਧਰਨੇ ਦਿੱਤੇ ਗਏ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਗਏ।

ਇਥੇ ਜਥੇਬੰਦੀ ਆਗੂ ਬਲੌਰ ਸਿੰਘ ਘਾਲੀ,ਗੁਰਭਿੰਦਰ ਸਿੰਘ ਕੋਕਰੀ ਅਤੇ ਨਛੱਤਰ ਸਿੰਘ ਕੋਕਰੀ ਹੇਰਾਂ ਨੇ ਸੰਬੋਧਨ’ਚ ਮੰਗ ਕੀਤੀ ਕਿ ਕੇਂਦਰ ਸਰਕਾਰ ਤੇਲ ਦੀਆਂ ਕੀਮਤਾਂ ਨੂੰ ਆਏ ਦਿਨ ਵਧਾਉਣ ਵਾਲੀ ਨੀਤੀ ਬੰਦ ਕਰੇ, ਖੇਤੀ ਲਈ ਡੀਜ਼ਲ ਅੱਧੇ ਮੁੱਲ ‘ਤੇ ਦੇਣ ਲਈ ਕਾਨੂੰਨ ਬਣਾÎਇਆ ਜਾਵੇ, ਖੇਤੀ ਕਿੱਤੇ ਨੂੰ ਘਾਟੇ ਤੋਂ ਬਾਹਰ ਕੱਢਿਆ ਜਾਵੇ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਦੀ ਮੰਗ ਕੀਤੀ।

ਨਿਹਾਲ ਸਿੰਘ ਵਾਲਾ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ,ਬਾਘਾਪੁਰਾਣਾ ਗੁਰਦਰਸ਼ਨ ਸਿੰਘ ਸੇਖਾ,ਧਰਮਕੋਟ ਵਿਖੇ ਗੁਰਮੀਤ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨੇ ਦਿੱਤੇ ਗਏ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All