ਜੋਗਿੰਦਰ ਸਿੰਘ ਮਾਨ
ਮਾਨਸਾ, 10 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਮਾਨਸਾ ਦੇ ਥਾਣਾ ਸਿਟੀ-2 ਘਿਰਾਓ ਕਰਕੇ ਧਰਨਾ ਲਾਇਆ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਜੋ ਸਰਕਾਰੀ ਥਾਵਾਂ ’ਤੇ ਪਾਰਕਿੰਗ ਦੇ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਕੀਤੀ ਜਾਂਦੀ ਲੁੱਟ ਅਤੇ ਜ਼ਿਲ੍ਹੇ ਪ੍ਰਬੰਧਕੀ ਵਿੱਚ ਲੋਕਾਂ ਨੂੰ ਗਾਲ਼ ਗਲੋਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਥਾਣੇ ਵਿੱਚ ਦਰਖਾਸਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਜਿੰਨੇ ਵੀ ਸਰਕਾਰੀ ਅਦਾਰੇ ਨੇ ਲੋਕਾਂ ਆਪਣੀਆਂ ਸੁੱਖ ਸਹੂਲਤਾਂ ਵਾਸਤੇ ਮੁਫ਼ਤ ਜ਼ਮੀਨਾਂ ਦੇਕੇ ਬਣਾਵਾਏ ਸਨ, ਪਰ ਹੁਣ ਸਰਕਾਰ ਇਨ੍ਹਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇ ਕੇ ਸਰਕਾਰੀ ਖਜ਼ਾਨੇ ਭਰਨਾ ਚਾਹੰਦੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਜਥੇਬੰਦੀ ਦੇ ਆਗੂਆਂ ਨਾਲ ਪਾਰਕਿੰਗ ਪ੍ਰਾਈਵੇਟ ਠੇਕੇਦਾਰ ਨੇ ਕੀਤਾ ਅਤੇ ਵਹੀਕਲਾਂ ਦੀ ਹਵਾ ਕੱਢੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲੀਸ ਨੂੰ ਦਰਖ਼ਾਸਤ ਦਿੱਤੀ ਗਈ ਤਾਂ ਪੁਲੀਸ ਵੱਲੋਂ ਕੋਈ ਕਰਵਾਈ ਨਹੀਂ ਕੀਤੀ, ਜਿਸ ਦੇ ਵਿਰੋਧ ਵਿੱਚ ਥਾਣੇ ਦਾ ਘਿਰਾਓ ਕੀਤਾ ਗਿਆ। ਇਸੇ ਦੌਰਾਨ ਪੁਲੀਸ ਵੱਲੋਂ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੇ ਭਰੋਸਾ ਦੇਣ ਤੋਂ ਬਾਅਦ ਕਿਸਾਨ ਜਥੇਬੰਦੀ ਵੱਲੋਂ ਧਰਨਾ ਮੁਲਤਵੀ ਕੀਤਾ ਗਿਆ। ਇਸ ਮੌਕੇ ਹਰਦੇਵ ਸਿੰਘ ਬੁਰਜਰਾਠੀ, ਮਨਜੀਤ ਸਿੰਘ ਉੱਲਕ, ਰਾਜ ਸਿੰਘ ਅਕਲੀਆਂ, ਸੁਖਵਿੰਦਰ ਸਿੰਘ, ਮਨਜੀਤ ਕੁਮਾਰ ਪੱਪੀ ਨੇ ਵੀ ਸੰਬੋਧਨ ਕੀਤਾ।