ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਪਿੰਡ ਭੈਣੀਬਾਘਾ ਵਿੱਚ ਔਰਤਾਂ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਦੌਰਾਨ 19 ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ। ਚੋਣ ਦੌਰਾਨ ਪ੍ਰਧਾਨ ਰਾਣੀ ਕੌਰ, ਸਹਾਇਕ ਪ੍ਰਧਾਨ ਬਲਵਿੰਦਰ ਕੌਰ, ਖਜ਼ਾਨਚੀ ਸੁਖਪ੍ਰੀਤ ਕੌਰ, ਜਨਰਲ ਸਕੱਤਰ ਪਰਮਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਕੌਰ, ਮੀਤ ਪ੍ਰਧਾਨ ਜਸਪ੍ਰੀਤ ਕੌਰ, ਪ੍ਰੈੱਸ ਸਕੱਤਰ ਪ੍ਰੀਤ ਬੇਗਮ, ਸੰਗਠਨ ਸਕੱਤਰ ਸੁਰਜੀਤ ਕੌਰ ਅਤੇ ਕਮੇਟੀ ਮੈਂਬਰ ਹਰਬੰਸ ਕੌਰ, ਤੇਜ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਮਹਿੰਦਰ ਕੌਰ, ਦਰਸ਼ਨ ਕੌਰ, ਕਰਮਜੀਤ ਕੌਰ ਤੇ ਸੁਰਜੀਤ ਕੌਰ ਚੁਣੇ ਗਏ।