ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ ਵਿਕਾਸ ਪ੍ਰੀਸ਼ਦ ਨੇ ਸਥਾਪਨਾ ਦਿਵਸ ਮਨਾਇਆ

ਮਾਨਸਾ: ਭਾਰਤ ਵਿਕਾਸ ਪ੍ਰੀਸ਼ਦ ਬ੍ਰਾਂਚ ਮਾਨਸਾ ਵੱਲੋਂ ਪ੍ਰੀਸ਼ਦ ਦੇ 61ਵੇਂ ਸਥਾਪਨਾ ਦਿਵਸ ਮੌਕੇ ਇਥੇ ਇੱਕ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਦੁਆਰਾ ਕੀਤੀ ਗਈ। ਪ੍ਰੀਸ਼ਦ ਦੇ ਪ੍ਰਧਾਨ ਡਾ. ਵਿਨੋਦ ਮਿੱਤਲ ਨੇ ਪ੍ਰੀਸ਼ਦ ਦੀ ਮਹੱਤਤਾ ਬਾਰੇ ਦੱਸਦੇ...
ਮਾਨਸਾ ਵਿੱਚ ਸਮਾਗਮ ਦੌਰਾਨ ਬੱਚੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਮਾਨ
Advertisement

ਮਾਨਸਾ: ਭਾਰਤ ਵਿਕਾਸ ਪ੍ਰੀਸ਼ਦ ਬ੍ਰਾਂਚ ਮਾਨਸਾ ਵੱਲੋਂ ਪ੍ਰੀਸ਼ਦ ਦੇ 61ਵੇਂ ਸਥਾਪਨਾ ਦਿਵਸ ਮੌਕੇ ਇਥੇ ਇੱਕ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਦੁਆਰਾ ਕੀਤੀ ਗਈ। ਪ੍ਰੀਸ਼ਦ ਦੇ ਪ੍ਰਧਾਨ ਡਾ. ਵਿਨੋਦ ਮਿੱਤਲ ਨੇ ਪ੍ਰੀਸ਼ਦ ਦੀ ਮਹੱਤਤਾ ਬਾਰੇ ਦੱਸਦੇ ਹੋਏ ਸੰਸਥਾ ਵੱਲੋਂ ਕੀਤੇ ਜਾਣ ਵਾਲੇ ਲੋਕ ਭਲਾਈ ਕਾਰਜਾਂ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਦੇ ਭਜਨ ਗਾਉਣ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਿੰਕੂ ਮਿੱਤਲ, ਈਸ਼ਵਰ ਗੋਇਲ, ਰਾਜਿੰਦਰ ਗਰਗ, ਮਨਪ੍ਰੀਤ ਵਾਲੀਆ, ਮਧੂ ਬਾਲਾ, ਸ਼ੰਤੋਸ਼ ਭਾਟੀਆ ਤੇ ਅੰਮ੍ਰਿਤਪਾਲ ਗੋਇਲ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement
Advertisement
Tags :
ਸਥਾਪਨਾਦਿਵਸਪ੍ਰੀਸ਼ਦਭਾਰਤ:ਮਨਾਇਆਵਿਕਾਸ
Show comments