ਭਾਰਤਮਾਲਾ ਯੋਜਨਾ: ਬਠਿੰਡਾ-ਡੱਬਵਾਲੀ ਰੋਡ ਚੌੜਾ ਕਰਨ ਦੌਰਾਨ ਕਿਸਾਨਾਂ ਅਤੇ ਪੁਲੀਸ ਵਿਚਾਲੇ ਝੜਪ; ਦੋ ਕਿਸਾਨ ਜ਼ਖ਼ਮੀ

ਧੱਕਾਮੁੱਕੀ ਦੌਰਾਨ ਇੱਕ ਕਿਸਾਨ ਦਾ ਚੂਲਾ ਟੁੱਟਿਆ

ਭਾਰਤਮਾਲਾ ਯੋਜਨਾ: ਬਠਿੰਡਾ-ਡੱਬਵਾਲੀ ਰੋਡ ਚੌੜਾ ਕਰਨ ਦੌਰਾਨ ਕਿਸਾਨਾਂ ਅਤੇ ਪੁਲੀਸ ਵਿਚਾਲੇ ਝੜਪ; ਦੋ ਕਿਸਾਨ ਜ਼ਖ਼ਮੀ

ਬਠਿੰਡਾ ਡੱਬਵਾਲੀ ਰੋਡ ’ਤੇ ਲੱਗੇ ਬੈਰੀਗੇਡ ਤੋੜਨ ਦੀ ਕੋਸ਼ਿਸ਼ ਕਰਦੇ ਹੋਏ ਕਿਸਾਨ।

ਧਰਮਪਾਲ ਸਿੰਘ ਤੂਰ

ਸੰਗਤ ਮੰਡੀ, 25 ਜੂਨ

ਭਾਰਤਮਾਲਾ ਯੋਜਨਾ ਤਹਿਤ ਬਠਿੰਡਾ-ਡੱਬਵਾਲੀ ਸੜਕ ਨੂੰ ਚੌੜਾ ਕਰਨ ਅਤੇ ਸੜਕ ਦੇ ਕਿਨਾਰੇ ਲੱਗੇ ਦਰੱਖਤਾਂ ਨੂੰ ਕੱਟਣ ਨੂੰ ਲੈ ਕੇ ਅੱਜ ਕਿਸਾਨਾਂ ਅਤੇ ਪੁਲੀਸ ਵਿੱਚ ਪਿੰਡ ਗੁਰੂਸਰ ਸੈਣੇਵਾਲਾ ਕੋਲ ਕੀਤੀ ਨਾਕਾਬੰਦੀ ਮੌਕੇ ਤਿੱਖੀ ਝੜਪ ਹੋਈ ਜਿਸ ਵਿਚ ਦੋ ਕਿਸਾਨ ਜ਼ਖ਼ਮੀ ਹੋ ਗਏ। ਜ਼ਖ਼ਮੀ ਕਿਸਾਨਾਂ ਨੂੰ ਤੁਰੰਤ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ। ਕਿਸਾਨਾਂ ਅਤੇ ਪੁਲੀਸ ਮੁਲਾਜ਼ਮਾਂ ਵਿੱਚ ਤਕਰਾਰ ਏਨੀ ਵਧ ਗਈ ਕਿ ਇਸ ਮੌਕੇ ਧੱਕਾ ਮੁੱਕੀ ਦੌਰਾਨ ਇਕ ਕਿਸਾਨ ਪੂਰਨ ਸਿੰਘ ਦਾ ਚੂਲਾ ਵੀ ਟੁੱਟ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਕੁਲਵੰਤ ਰਾਏ ਸ਼ਰਮਾ ਅਤੇ ਜਗਸੀਰ ਸਿੰਘ ਝੁੰਬਾ ਨੇ ਦੋਸ਼ ਲਾਏ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਖੋਹ ਕੇ ਭਾਰਤਮਾਲਾ ਯੋਜਨਾ ਤਹਿਤ ਸੜਕ ਨੂੰ ਚੌੜਾ ਕਰ ਰਹੀਆਂ ਹਨ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਮੰਗ ਕਰਦੇ ਹਨ ਕਿ ਜ਼ਮੀਨ ਅਕਵਾਇਰ ਕਰਨ ਲਈ ਕਿਸਾਨਾਂ ਦੀ ਸਹਿਮਤੀ ਲਈ ਜਾਵੇ, ਅੱਜ ਦੇ ਭਾਅ ਮੁਤਾਬਕ ਕਿਸਾਨਾਂ ਨੂੰ ਭਾਅ ਅਤੇ ਉਜਾੜਾ ਭੱਤਾ ਦਿੱਤਾ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸੂਬੇ ਆਧੁਨਿਕ ਖੇਤੀ ’ਤੇ ਧਿਆਨ ਕੇਂਦਰਿਤ ਕਰਨ: ਮੋਦੀ

ਸੂਬੇ ਆਧੁਨਿਕ ਖੇਤੀ ’ਤੇ ਧਿਆਨ ਕੇਂਦਰਿਤ ਕਰਨ: ਮੋਦੀ

ਨੀਤੀ ਆਯੋਗ ਦੀ ਮੀਟਿੰਗ ’ਚ ਪ੍ਰਧਾਨ ਮੰਤਰੀ ਨੇ ਵਪਾਰ, ਸੈਰ-ਸਪਾਟਾ ਅਤੇ ਤ...

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਪੁਲੀਸ ਮੁਕਾਬਲੇ ’ਚ ਮਾਰੇ ਗਏ ਮੰਨੂ ਤੇ ਰੂਪਾ ਕੋਲੋਂ ਬਰਾਮਦ ਏਕੇ-47 ਤੇ ...

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਪਹਿਲੇ ਤਿੰਨ ਪੜਾਅ ਸਫ਼ਲ ਰਹਿਣ ਮਗਰੋਂ ‘ਡੇਟਾ ਉੱਡਿਆ’

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਉੱਤਰ ਪ੍ਰਦੇਸ਼ ਵਿੱਚ ਔਰਤ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ