ਭਾਰਤੀ ਕਿਸਾਨ ਯੂਨੀਅਨ ਵੱਲੋਂ ਮੁਆਵਜ਼ਾ ਨਿਗੂਣਾ ਕਰਾਰ
ਇੱਥੇ ਭਾਰਤੀ ਕਿਸਾਨ ਯੂਨੀਅਨ ਬੰਬ ਵੱਲੋਂ ਸਤਲੁਜ ਦਰਿਆ ਦੇ ਕੰਢੇ ਵੱਸਦੇ ਕਿਸਾਨਾਂ ਮਜ਼ਦੂਰਾਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ ਐਲਾਨੇ ਮੁਆਵਜ਼ੇ ਨੂੰ ਨਿਗੂਣਾ ਦੱਸਦਿਆਂ ਨਿਖੇਧੀ ਕੀਤੀ।
ਜਥੇਬੰਦੀ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਮੀਟਿੰਗ ਦੌਰਾਨ ਜੋ ਕਿਸਾਨਾਂ ਨੂੰ ਹੜ੍ਹ ਪੀੜਤ ਪੈਕੇਜ ਐਲਾਨਿਆ ਹੈ, ਜਥੇਬੰਦੀ ਉਸ ਨਾਲ ਬਿਲਕੁਲ ਸਹਿਮਤ ਨਹੀਂ ਹੈ ਅਤੇ ਇਸ ਨੂੰ ਮੁੱਢੋਂ ਖਾਰਜ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਪ੍ਰਤੀ ਏਕੜ ਇੱਕ ਲੱਖ ਰੁਪਏ ਮੁਵਜ਼ਾ ਦਿੱਤਾ ਜਾਵੇ ਅਤੇ ਜਾਨੀ ਨੁਕਸਾਨ ਨੂੰ 10 ਲੱਖ ਰੁਪਏ ਨਗਦ, ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ, ਪਸ਼ੂ ਪਾਲਕਾਂ ਨੂੰ ਇੱਕ ਲੱਖ ਪ੍ਰਤੀ ਪਸ਼ੂ ਦਿੱਤਾ ਜਾਵੇ। ਉਨ੍ਹਾਂ ਕਿਹਾ ਮਜ਼ਦੂਰ ਵੀ ਸਮਾਜ ਦਾ ਹਿੱਸਾ ਹਨ ਉਨ੍ਹਾਂ ਨੂੰ ਮੁੜ ਵਸੇਬਾ ਸਕੀਮ ਤਹਿਤ ਲਿਆਂਦਾ ਜਾਵੇ ਅਤੇ ਜਿਨ੍ਹਾਂ ਦੇ ਘਰ ਢਹਿ-ਢੇਰੀ ਹੋ ਗਏ ਹਨ ਨੂੰ 10 ਲੱਖ ਰੁਪਏ ਮਾਲੀ ਸਹਾਇਦਾ ਦਿੱਤੀ ਜਾਵੇ ਅਤੇ ਮਜ਼ਦੂਰ ਨੂੰ ਲੱਖ ਰੁਪਏ ਪ੍ਰਤੀ ਘਰ ਦੇ ਹਿਸਾਬ ਨਾਲ ਦਿੱਤਾ ਜਾਵੇ।