ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਪੱਧਰੀ ਹੋਈ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ, ਜਰਨਲ ਸਕੱਤਰ ਭਿੰਦਾ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਵਿਸ਼ੇਸ਼ ਤੌਰ ’ਤੇ...
ਸ਼ਹਿਣਾ ’ਚ ਮੀਟਿੰਗ ਕਰਦੇ ਹੋਏ ਭਾਕਿਯੂ ਡਕੌਂਦਾ ਦੇ ਆਗੂ।
Advertisement

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ, ਜਰਨਲ ਸਕੱਤਰ ਭਿੰਦਾ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਜ਼ਿਲ੍ਹਾ ਪ੍ਰਧਾਨ ਨੇ  ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਦੀ ਅਨਾਜ ਮੰਡੀ ਵਿੱਚ ਰੱਖੀ ਰੈਲੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਭਰਾ-ਭੈਣਾਂ, ਮਾਈਆਂ ਪਹੁੰਚ ਰਹੇ ਹਨ। ਇਸ ਮੌਕੇ ਕਰਮਜੀਤ ਸਿੰਘ ਭਦੌੜ, ਮੇਵਾ ਸਿੰਘ ਲੀਲੋਂ ਕੋਠੇ, ਬਲਾਕ ਸ਼ਹਿਣਾ ਦੇ ਮੀਤ ਪ੍ਰਧਾਨ ਹਰਬੰਸ ਸਿੰਘ ਚੀਮਾ, ਸੁਖਜਿੰਦਰ ਸਿੰਘ ਜੰਗੀਆਣਾ, ਗੁਰਨਾਮ ਸਿੰਘ ਸੁਖਪੁਰਾ, ਪ੍ਰੈਸ ਸਕੱਤਰ ਵਜ਼ੀਰ ਸਿੰਘ ਭਦੌੜ, ਸਕੱਤਰ ਲਛਮਣ ਸਿੰਘ ਉਗੋਕੇ ਆਦਿ ਹਾਜਰ ਸਨ।

Advertisement

Advertisement