DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bhikhi Residents Block Highway: ਬਰਸਾਤੀ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਹਾਈਵੇਅ ਜਾਮ

ਸਮੱਸਿਆ ਦਾ ਹੱਲ ਨਾ ਹੋਣ ’ਤੇ ਵਾਰਡ 13 ਵਾਸੀਆਂ ਵੱਲੋਂ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਭੀਖੀ ਵਿੱਚ ਬਰਸਾਤੀ ਪਾਣੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲੋਕ। -ਫੋਟੋ: ਮਾਨ
Advertisement

ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਦੀ ਮੇਨ ਰੋਡ ’ਤੇ ਪਿਛਲੇ ਹਫ਼ਤੇ ਤੋਂ ਖੜ੍ਹੇ ਬਰਸਾਤੀ ਪਾਣੀ ਨੇ ਵਾਰਡ ਨੰਬਰ 13 ਦੇ ਵਾਸੀਆਂ ਦੀ ਜ਼ਿੰਦਗੀ ਨਰਕ ਬਣਾ ਦਿੱਤੀ ਹੈ। ਗੰਦੇ ਪਾਣੀ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਤੋਂ ਤੰਗ ਆ ਕੇ ਅੱਜ ਇਲਾਕਾ ਵਾਸੀਆਂ ਨੇ ਮੇਨ ਹਾਈਵੇਅ ’ਤੇ ਧਰਨਾ ਲਗਾ ਕੇ ਟਰੈਫਿਕ ਜਾਮ ਕਰ ਦਿੱਤਾ। ਧਰਨਾਕਾਰੀਆਂ ਨੇ ਨਗਰ ਪੰਚਾਇਤ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਸੜਕ ’ਤੇ ਖੜ੍ਹਾ ਪਾਣੀ ਕੱਢਿਆ ਜਾਵੇ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਸਕੂਲ ਜਾਣ, ਬਜ਼ੁਰਗਾਂ ਨੂੰ ਲੰਘਣ ਅਤੇ ਧਾਰਮਿਕ ਸਥਾਨਾਂ ’ਤੇ ਜਾਣ ਵਾਲਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖੜ੍ਹੇ ਗੰਦੇ ਪਾਣੀ ਕਾਰਨ ਮੱਛਰਾਂ ਦੀ ਵਾਧੂ ਪੈਦਾਵਾਰ ਹੋ ਰਹੀ ਹੈ, ਜਿਸ ਨਾਲ ਡੇਂਗੂ, ਮਲੇਰੀਆ ਫੈਲਣ ਦਾ ਖਤਰਾ ਵੀ ਬਣ ਗਿਆ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਜੇ ਜਲਦ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨਗਰ ਪੰਚਾਇਤ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਰਾਹਤ ਮਿਲ ਸਕੇ। ਇਸ ਮੌਕੇ ਕੌਂਸਲਰ ਹਰਪ੍ਰੀਤ ਸਿੰਘ ਚਹਿਲ, ਕੌਂਸਲਰ ਸੁਰੇਸ਼ ਕੁਮਾਰ ਬਿੰਦਰ, ਕੌਂਸਲਰ ਸੁਖਰਾਜ ਦਾਸ, ਅਜੈ ਰਿਸ਼ੀ, ਸਤਪਾਲ ਰਿਸ਼ੀ, ਚਰਨਜੀਤ ਕੌਰ ਅਤੇ ਸੁਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।

Advertisement
Advertisement
×