ਮਹਿਲ ਕਲਾਂ: ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਅੱਜ ਪਿੰਡ ਕਲਾਲਾ ਵਿੱਚ ਇਕਾਈ ਦੀ ਨਵੀਂ ਚੋਣ ਕੀਤੀ ਗਈ, ਜਿਸ ਵਿੱਚ ਭੋਲਾ ਸਿੰਘ ਪ੍ਰਧਾਨ, ਨਿਰਮਲ ਸਿੰਘ ਨਿੰਮਾ ਜਨਰਲ ਸਕੱਤਰ ਅਤੇ ਗੁਰਮੇਲ ਖਜ਼ਾਨਚੀ ਚੁਣੇ ਗਏ, ਇਸ ਤੋਂ ਇਲਾਵਾ 11 ਮੈਂਬਰੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਗਈ। ਇਸ ਸਮੇਂ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਰਾਜ ਹਰਦਾਸਪੁਰਾ, ਮਲਕੀਤ ਈਨਾ,ਅਮਨਦੀਪ ਸਿੰਘ ਰਾਏਸਰ ਨੇ ਕਿਹਾ ਕਿ ਦਿੱਲੀ ਦੀਆਂ ਹੱਦਾਂ ’ਤੇ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਮੌਕੇ 26 ਨਵੰਬਰ ਨੂੰ ਦਿੱਲੀ ਦੇ ਬਾਰਡਰਾਂ ਲਈ ਵੱਡੀ ਗਿਣਤੀ ਕਿਸਾਨ ਰਵਾਨਾ ਹੋਣਗੇ ਜਿਸਦੀ ਪਿੰਡ ਪੱਧਰ ’ਤੇ ਤਿਆਰੀ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ