ਭੁੱਚੋ ਮੰਡੀ ਸਕੂਲ ’ਚ ਚਾਰਟ ਤੇ ਮਾਡਲ ਮੇਲਾ
ਸਥਾਨਕ ਪੀਐੱਮ ਸ੍ਰੀ ਸਰਕਾਰੀ ਹਾਈ ਸਕੂਲ (ਲੜਕੀਆਂ) ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਦੋ ਰੋਜ਼ਾ ਚਾਰਟ ਤੇ ਮਾਡਲ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਨੇ ਕੀਤਾ। ਮੇਲੇ ਵਿੱਚ ਵਿਦਿਆਰਥਣਾਂ ਨੇ ਸਾਇੰਸ, ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ...
Advertisement
ਸਥਾਨਕ ਪੀਐੱਮ ਸ੍ਰੀ ਸਰਕਾਰੀ ਹਾਈ ਸਕੂਲ (ਲੜਕੀਆਂ) ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਦੋ ਰੋਜ਼ਾ ਚਾਰਟ ਤੇ ਮਾਡਲ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਨੇ ਕੀਤਾ। ਮੇਲੇ ਵਿੱਚ ਵਿਦਿਆਰਥਣਾਂ ਨੇ ਸਾਇੰਸ, ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸੰਬੰਧਿਤ ਚਾਰਟ ਅਤੇ ਮਾਡਲ ਤਿਆਰ ਕੀਤੇ। ਇਸ ਤੋਂ ਇੱਕ ਦਿਨ ਪਹਿਲਾਂ ਸਕੂਲ ਵਿੱਚ ਸਾਈਬਰ ਸਕਿਉਰਟੀ ਅਤੇ ਸੇਫਟੀ ਵਿਸ਼ੇ ਤੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਤੂਆਂ ਨੂੰ ਇਨਾਮਾਂ ਨਾਲ ਨਿਵਾਜਿਆ ਜਾਵੇਗਾ।
Advertisement
Advertisement
×

