ਭੁੱਚੋ ਪੁਲੀਸ ਵੱਲੋਂ ਸ਼ਹਿਰ ’ਚ ਫਲੈਗ ਮਾਰਚ
ਪੱਤਰ ਪ੍ਰੇਰਕ
ਭੁੱਚੋ ਮੰਡੀ, 12 ਜੁਲਾਈ
ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਰ ਕੌਂਡਲ ਦੇ ਨਿਰਦੇਸ਼ ਅਨੁਸਾਰ ਪੰਜਾਬ ਪੁਲੀਸ ਦੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਲੇਡੀਜ਼ ਪੁਲੀਸ ਨੇ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ। ਭੁੱਚੋ ਦੇ ਡੀਐੱਸਪੀ ਰਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਫਲੈਗ ਮਾਰਚ ਦਾ ਮੁੱਖ ਮੰਤਵ ਲੋਕਾਂ ਖਾਸ ਕਰਕੇ ਕਾਰੋਬਾਰੀ ਖਿੱਤੇ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਗੈਰ ਸਮਾਜਿਕ ਅਨਸਰਾਂ ਵਿੱਚ ਕਨੂੰਨੀ ਡਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅਸ਼ਾਂਤੀ ਫੈਲਾਉਣ ਅਤੇ ਲੋਕਾਂ ਤੋਂ ਲੁੱਟ-ਖੋਹ ਕਰਨ ਵਾਲਿਆਂ ਅਤੇ ਨਸ਼ੇ ਦੇ ਵਪਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਰ ਸਮਾਜਿਕ ਅਨਸਰਾਂ ਨੂੰ ਨੱਥ ਪਾਉਣ ਲਈ ਪੁਲੀਸ ਦਾ ਸਹਿਯੋਗ ਦੇਣ। ਇਹ ਫਲੈਗ ਮਾਰਚ ਭੁੱਚੋ ਮੰਡੀ ਪੁਲੀਸ ਚੌਕੀ ਤੋਂ ਸ਼ਰੂ ਹੋ ਕੇ ਥਾਣਾ ਨਥਾਣਾ ਵਿੱਚੋਂ ਹੁੰਦਾ ਹੋਇਆ ਥਾਣਾ ਨੇਹੀਆਂ ਵਾਲਾ ਵਿੱਚ ਸਮਾਪਤ ਹੋਇਆ। ਇਸ ਮਾਰਚ ਵਿੱਚ ਨਥਾਣਾ ਦੇ ਐੱਸਐੱਚਓ ਦਿਲਬਾਗ ਸਿੰਘ ਅਤੇ ਚੌਕੀ ਇੰਚਾਰਜ ਨਿਰਮਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ।