ਪੱਤਰ ਪ੍ਰੇਰਕ
ਭੁੱਚੋ ਮੰਡੀ, 22 ਮਈ
ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਐਕਸ਼ਨ ਕਮੇਟੀ ਦੇ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੇ ਮੈਨੇਜਰ ਨੂੰ ਭੁੱਚੋ ਮੰਡੀ ਨੂੰ ਟੌਲ ਟੈਕਸ ਤੋਂ ਛੋਟ ਦੇਣ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਸੰਘਰਸ਼ ਕਮੇਟੀ ਦੇ ਮੈਂਬਰ ਪ੍ਰਿੰਸ ਗੋਲਨ, ਵਿਸਾਖਾ ਸਿੰਘ ਖਰੋੜ, ਮਨਦੀਪ ਭਲੇਰੀਆ, ਪਰਮਜੀਤ ਪੰਮਾ, ਅਮਨ ਜੌੜਾ ਅਤੇ ਆਪ ਦੇ ਸਰਕਲ ਪ੍ਰਧਾਨ ਲਖਵੀਰ ਕਾਕਾ ਨੇ ਕਿਹਾ ਕਿ ਭੁੱਚੋ ਮੰਡੀ ਟੌਲ ਪਲਾਜ਼ਾ ਤੋਂ ਸਿਰਫ਼ ਤਿੰਨ ਕੁ ਕਿਲੋਮੀਟਰ ਦੀ ਦੂਰੀ ’ਤੇ ਹੈ ਜਿਸ ਨੂੰ ਟੌਲ ਟੈਕਸ ਤੋਂ ਛੋਟ ਮਿਲਣੀ ਚਾਹੀਦੀ ਹੈ। ਉਹ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਉੱਚ ਅਧਿਕਾਰੀਆਂ ਨੂੰ ਵੀ ਮਿਲਣਗੇ।