DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BhuchoMandi: ਠੇਕਾ ਮੁਲਾਜ਼ਮਾਂ ਨੇ ਪੁਤਲਾ ਸਾੜਿਆ

ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ; ਕਿਸਾਨ ਆਗੂ ਕਾਕਾ ਸਿੰਘ ਕੋਟੜਾ ਦੀ ਰਿਹਾੲੀ ਮੰਗੀ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਅਤੇ ਸਪੀਕਰ ਦਾ ਪੁਤਲਾ ਸਾੜਦੇ ਹੋਏ ਠੇਕਾ ਮੁਲਾਜ਼ਮ
Advertisement

ਜੀ ਐੱਚ ਟੀ ਪੀ ਕੰਟਰੈਕਟਰ ਵਰਕਰ ਯੂਨੀਅਨ (ਏਟਕ) ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾਈ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਨੂੰ ਗ੍ਰਿਫ਼ਤਾਰ ਕਰਨ ਖ਼ਿਲਾਫ਼ ਵਿੱਚ ਗੁਰੂ ਹਰਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਪੁਤਲਾ ਸਾੜਿਆ। ਜੱਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਹੱਕ ਮੰਗਦੇ ਲੋਕਾਂ ’ਤੇ ਜ਼ੁਲਮ ਢਾਹ ਰਹੀ ਹੈ। ਕਾਕਾ ਸਿੰਘ ਕੋਟੜਾ ਦੀ ਗ੍ਰਿਫਤਾਰੀ ਸਰਕਾਰ ਦੀ ਦਮਨਕਾਰੀ ਨੀਤੀ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

Advertisement
Advertisement
×