ਜੈਤੋ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜੈਤੋ ਹਲਕੇ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਗੁਲਸ਼ਨ ਵੱਲੋਂ ਅੱਜ ਸ਼ਹਿਰ ਵਿੱਚ ਦੁਕਾਨਾਂ ’ਤੇ ਜਾ ਕੇ ਆਪਣੇ ਲਈ ਸਮਰਥਨ ਮੰਗਿਆ ਗਿਆ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਸਰਕਾਰ ਬਣਨ ’ਤੇ ਵਪਾਰੀਆਂ ਤੇ ਛੋਟੇ ਦੁਕਾਨਦਾਰਾਂ ਦੇ ਹਿੱਤਾਂ ਅਨੁਸਾਰ ਕੰਮ ਕੀਤਾ ਜਾਵੇਗਾ। ਉਨ੍ਹਾਂ ਵਿਰੋਧੀ ਸਿਆਸੀ ਪਾਰਟੀਆਂ ’ਤੇ ਵਪਾਰੀ ਵਰਗ ਨੂੰ ਲੰਮੇ ਅਰਸੇ ਤੋਂ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਸੇ ਕਾਰਨ ਅੱਜ ਪੰਜਾਬ ਵਿੱਚ ਵਪਾਰ ਨੂੰ ਖੋਰਾ ਲੱਗਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਰਣਜੀਤ ਸਿੰਘ ਔਲਖ, ਭਾਜਪਾ ਆਗੂ ਰਾਮ ਰਤਨ ਜਿੰਦਲ, ਭੀਮ ਸੈਨ ਮੜ੍ਹਾਕੀਆ, ਸੰਦੀਪ ਟੋਨੀ, ਲਖਵਿੰਦਰ ਸਿੰਘ ਢਿੱਲੋਂ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ। -ਪੱਤਰ ਪ੍ਰੇਰਕ