ਬਠਿੰਡਾ ਨਗਰ ਨਿਗਮ ਦੇ ਮੇਅਰ ਬਣੇ ਬੀਬੀ ਰਮਨ ਗੋਇਲ

ਅਸ਼ੋਕ ਪ੍ਰਧਾਨ ਸੀਨੀਅਰ ਡਿਪਟੀ ਮੇਅਰ ਅਤੇ ਮਾ. ਹਰਮੰਦਰ ਸਿੱਧੂ ਬਣੇ ਡਿਪਟੀ ਮੇਅਰ

ਬਠਿੰਡਾ ਨਗਰ ਨਿਗਮ ਦੇ ਮੇਅਰ ਬਣੇ ਬੀਬੀ ਰਮਨ ਗੋਇਲ

ਨਿਗਮ ਦੇ ਨਵੇਂ ਬਣੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਨਾਲ।

ਸ਼ਗਨ ਕਟਾਰੀਆ
ਬਠਿੰਡਾ, 15 ਅਪਰੈਲ

ਕਈ ਦਿਨਾਂ ਦੀ ਜੱਕੋ-ਤੱਕੀ ਮਗਰੋਂ ਅੱਜ ਬੀਬੀ ਰਮਨ ਗੋਇਲ ਨਗਰ ਨਿਗਮ ਬਠਿੰਡਾ ਦੇ ਮੇਅਰ ਬਣ ਗਏ। ਇਸ ਦੌਰਾਨ ਅਸ਼ੋਕ ਪ੍ਰਧਾਨ ਦੀ ਸੀਨੀਅਰ ਡਿਪਟੀ ਮੇਅਰ ਅਤੇ ਮਾਸਟਰ ਹਰਮੰੰਦਰ ਸਿੰਘ ਸਿੱਧੂ ਦੀ ਡਿਪਟੀ ਮੇਅਰ ਵਜੋਂ ਚੋਣ ਹੋਈ ਹੈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਵਿਚ 50 ਵਿੱਚੋਂ 43 ਵਾਰਡਾਂ ’ਚ ਕਾਂਗਰਸ ਨੇ ਇਤਿਹਾਸਕ ਜਿੱਤ ਦਰਜ ਕਰਦਿਆਂ 53 ਸਾਲਾਂ ਬਾਅਦ ਬਠਿੰਡਾ ਨਗਰ ਨਿਗਮ ’ਤੇ ਪਰਚਮ ਲਹਿਰਾਇਆ। ਵਿਸ਼ੇਸ਼ ਪਹਿਲੂ ਇਹ ਵੀ ਹੈ ਕਿ ਸਿਆਸੀ ਹਲਕਿਆਂ ’ਚ ਮੇਅਰ ਵਜੋਂ ਪਹਿਲਾਂ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਦੇ ਨਾਂ ਦੀ ਚਰਚਾ ਸਿਖ਼ਰਾਂ ’ਤੇ ਸੀ। ਉਨ੍ਹਾਂ ਚੇਅਰਮੈਨੀ ਤੋਂ ਅਸਤੀਫ਼ਾ ਦੇ ਕੇ ਨਿਗਮ ਦੀ ਚੋਣ ਲੜੀ ਤਾਂ ਕਿਆਸ ਲਗਾਏ ਜਾ ਰਹੇ ਸਨ ਕਿ ਸ੍ਰੀ ਗਿੱਲ ਨੂੰ ਨਿਗਮ ਦਾ ਮੇਅਰ ਬਣਾਇਆ ਜਾਵੇਗਾ। ਬੀਬੀ ਰਮਨ ਗੋਇਲ ਸ਼ਰਾਬ ਕਾਰੋਬਾਰੀ ਸੰਦੀਪ ਗੋਇਲ ਦੀ ਪਤਨੀ ਹੈ ਅਤੇ ਇਨ੍ਹਾਂ ਸਾਰੀਆਂ ਅਹੁਦੇਦਾਰੀਆਂ ਦੀ ਵੰਡ ਵਿਚ ਵਿੱਤ ਮੰਤਰੀ ਦੀ ਖ਼ਾਸ ਭੂਮਿਕਾ ਦੱਸੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All