ਬਿਲਾਸਪੁਰ ਚੌਥੀ ਵਾਰ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਬਣੇ
ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ, 20 ਮਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦੂਸਰੀ ਵਾਰ ਵਿਧਾਇਕ ਚੁਣੇ ਗਏ ਮਨਜੀਤ ਸਿੰਘ ਬਿਲਾਸਪੁਰ ਲਗਾਤਾਰ ਚੌਥੀ ਵਾਰ ਪੰਜਾਬ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਦੇ ਚੇਅਰਮੈਨ ਚੁਣੇ ਗਏ ਹਨ। ਜ਼ਿਕਰਯੋਗ ਹੈ ਕਿ ਵਿਧਾਇਕ...
Advertisement
ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 20 ਮਈ
Advertisement
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦੂਸਰੀ ਵਾਰ ਵਿਧਾਇਕ ਚੁਣੇ ਗਏ ਮਨਜੀਤ ਸਿੰਘ ਬਿਲਾਸਪੁਰ ਲਗਾਤਾਰ ਚੌਥੀ ਵਾਰ ਪੰਜਾਬ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਦੇ ਚੇਅਰਮੈਨ ਚੁਣੇ ਗਏ ਹਨ।
ਜ਼ਿਕਰਯੋਗ ਹੈ ਕਿ ਵਿਧਾਇਕ ਬਿਲਾਸਪੁਰ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ, ਵੈਲਫੇਅਰ ਕਮੇਟੀ, ਐਸਟੀਮੇਟ ਕਮੇਟੀ, ਪਟੀਸ਼ਨ ਕਮੇਟੀ ਅਤੇ ਹੁਣ ਫਿਰ ਚੌਥੀ ਵਾਰ ਐਸਟੀਮੇਟ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਬਿਲਾਸਪੁਰ ਦੀ ਇਸ ਨਿਯੁਕਤੀ ਨਾਲ ਹਲਕਾ ਨਿਹਾਲ ਸਿੰਘ ਵਾਲਾ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵਿਧਾਇਕ ਬਿਲਾਸਪੁਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
Advertisement
×