ਪੱਤਰ ਪ੍ਰੇਰਕ
ਗਿੱਦੜਬਾਹਾ, 2 ਅਕਤੂਬਰ
ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਹੰਟੀ, ਨਗਰ ਕੌਂਸਲ ਦੇ ਪ੍ਰਧਾਨ ਬਿੰਟਾ ਅਰੋੜਾ, ਸਾਬਕਾ ਬਲਾਕ ਪ੍ਰਧਾਨ ਦੀਪਕ ਗਰਗ ਦੀ ਅਗਵਾਈ ਵਿੱਚ ਗਿੱਦੜਬਾਹਾ ਦੇ ਸਮੂਹ ਕਾਂਗਰਸੀ ਆਗੂਆਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕਾਂਗਰਸ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕੌਂਸਲਰ ਨਰਿੰਦਰ ਸਿੰਘ ਭੋਲਾ, ਸ਼ਿਵਰਾਜ ਸਿੰਘ, ਕਰਮ ਚੰਦ ਝਗੜ, ਨਿੰਦਰ ਸਿੰਘ, ਜਗਮੀਤ ਸਿੰਘ ਲੱਖਾ, ਵਕੀਲ ਕਿੰਗਰਾ, ਹਰਦੇਵ ਸਿੰਘ ਮਿਸਤਰੀ, ਪਵਨ ਬਾਂਸਲ, ਸੁਖਮੰਦਰ ਜਗਮਗ, ਸੁਨੀਲ ਪੇਹਾਲ, ਨੀਟਾ ਪ੍ਰੇਮੀ, ਰਾਜਾ ਵੜਿੰਗ ਦੇ ਨਿੱਜੀ ਸਹਾਇਕ ਦੀਪਕ ਤੇਜਾ, ਸੁਖਵਿੰਦਰ ਬਾਦਲ ਤੋਂ ਇਲਾਵਾ ਕਈ ਕਾਂਗਰਸੀ ਆਗੂ ਹਾਜ਼ਰ ਸਨ।