ਭਾਜਪਾ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ
ਸੰਸਦ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਕਥਿਤ ਤੌਰ ’ਤੇ ਕੇਂਦਰ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿਪਣੀ ਖ਼ਿਲਾਫ਼ ਭਾਜਪਾ ਆਗੂਆਂ ਤੇ ਕਾਰਕੁਨਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ ਤੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਦੇ...
ਸੰਸਦ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਕਥਿਤ ਤੌਰ ’ਤੇ ਕੇਂਦਰ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿਪਣੀ ਖ਼ਿਲਾਫ਼ ਭਾਜਪਾ ਆਗੂਆਂ ਤੇ ਕਾਰਕੁਨਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ ਤੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਯਤਿੰਦਰ ਸਿੰਘ ਦੀ ਅਗਵਾਈ ਹੇਠ ਭਾਜਪਾ ਆਗੂ ਤੇ ਵਰਕਰ ਭਾਜਪਾ ਦੇ ਦਫ਼ਤਰ ਦੇ ਬਾਹਰ ਇਕੱਠੇ ਹੋਏ ਤੇ ਕਾਂਗਰਸ ਤੇ ਰਾਹੁਲ ਗਾਂਧੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਸਿੱਖ ਭਾਈਚਾਰੇ ਪ੍ਰਤੀ ਨਕਾਰਾਤਮਕ, ਅਪਮਾਨਜਨਕ ਅਤੇ ਨਫ਼ਰਤ ਭਰਿਆ ਰਵੱਈਆ ਹੁਣ ਲੁਕਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਿਆਨ ਨਾ ਸਿਰਫ਼ ਇੱਕ ਜ਼ਿੰਮੇਵਾਰ ਜਨਤਕ ਪ੍ਰਤੀਨਿਧੀ ਦੇ ਮਾਣ ਦੀ ਉਲੰਘਣਾ ਕਰਦਾ ਹੈ ਬਲਕਿ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਂਦਾ ਹੈ। ਯਤਿੰਦਰ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਡੂੰਘੇ ਜ਼ਖ਼ਮ ਅਜੇ ਵੀ ਸਿੱਖ ਭਾਈਚਾਰੇ ਦੇ ਮਨਾਂ ਵਿੱਚ ਤਾਜ਼ਾ ਹਨ। ਸਿੱਖ ਭਾਈਚਾਰਾ ਉਸ ਸਮੇਂ ਗਾਂਧੀ ਪਰਿਵਾਰ ਦੀ ਭੂਮਿਕਾ ਨੂੰ ਕਦੇ ਨਹੀਂ ਭੁੱਲ ਸਕਦਾ। ਕਾਂਗਰਸ ਪਾਰਟੀ ਨੇ ਕਦੇ ਵੀ ਸਿੱਖ ਭਾਈਚਾਰੇ ਤੋਂ ਉਸ ਇਤਿਹਾਸਕ ਬੇਇਨਸਾਫ਼ੀ ਲਈ ਦਿਲੋਂ ਮੁਆਫ਼ੀ ਨਹੀਂ ਮੰਗੀ ਅਤੇ ਰਾਹੁਲ ਗਾਂਧੀ ਦੇ ਅੱਜ ਦੇ ਸ਼ਬਦ ਉਸ ਦਰਦ ਨੂੰ ਮੁੜ ਸੁਰਜੀਤ ਕਰਨ ਦਾ ਕੰਮ ਕਰਦੇ ਹਨ। ਇਸ ਲਈ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੂੰ ਜਨਤਕ ਤੌਰ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ, ਨਾ ਸਿਰਫ਼ ਸਿੱਖ ਭਾਈਚਾਰੇ ਤੋਂ, ਸਗੋਂ ਪੂਰੇ ਦੇਸ਼ ਤੋਂ। ਇਸ ਵਿਰੋਧ ਪ੍ਰਦਰਸ਼ਨ ਵਿੱਚ ਮੁੱਖ ਮੰਤਰੀ ਦੇ ਸਾਬਕਾ ਰਾਜਸੀ ਸਲਾਹਕਾਰ ਜਗਦੀਸ਼ ਚੋਪੜਾ, ਜ਼ਿਲ੍ਹਾ ਜਨਰਲ ਸਕੱਤਰ ਅੰਬਰ ਮਹਿਤਾ, ਅਮਨ ਚੋਪੜਾ, ਦੇਵਰਾਜ ਮੋਇਲ, ਜ਼ਿਲ੍ਹਾ ਸਕੱਤਰ ਅਮਰੀਕ ਸਿੰਘ ਰਾਹੀ, ਸੁਮਨ ਸੈਣੀ, ਸੁਨੀਲ ਬਾਮਣੀਆ, ਸਨਪ੍ਰੀਤ ਸੋਢੀ, ਕ੍ਰਿਸ਼ਨ ਮਹਿਤਾ, ਲਲਿਤ, ਸੁਮਿਤ ਮਹਿਤਾ, ਰਾਘਵ ਗੁਪਤਾ, ਹੇਮੰਤ ਸੈਣੀ, ਸੁਨੀਲ ਮਹਿਤਾ, ਅੰਗਰੇਜ ਸਿੰਘ ਔਲਖ ਮੌਜੂਦ ਸਨ।

