ਭਾਜਪਾ ਉਮੀਦਵਾਰ ਨੂੰ ਲੱਡੂਆਂ ਨਾਲ ਤੋਲਿਆ
ਹਲਕੇ ਦੇ ਜ਼ੋਨ ਚੀਮਾ ਤੋਂ ਭਾਜਪਾ ਦੀ ਬਲਾਕ ਸਮਿਤੀ ਉਮੀਦਵਾਰ ਗਗਨਦੀਪ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਜਿੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਵਿਧਾਇਕ ਹਰਚੰਦ ਕੌਰ ਘਨੌਰੀ, ਜ਼ਿਲ੍ਹਾ ਮਹਿਲ ਕਲਾਂ ਵਿੰਗ ਪ੍ਰਧਾਨ ਬੀਬੀ ਪਰਮਜੀਤ...
Advertisement
ਹਲਕੇ ਦੇ ਜ਼ੋਨ ਚੀਮਾ ਤੋਂ ਭਾਜਪਾ ਦੀ ਬਲਾਕ ਸਮਿਤੀ ਉਮੀਦਵਾਰ ਗਗਨਦੀਪ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਜਿੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਵਿਧਾਇਕ ਹਰਚੰਦ ਕੌਰ ਘਨੌਰੀ, ਜ਼ਿਲ੍ਹਾ ਮਹਿਲ ਕਲਾਂ ਵਿੰਗ ਪ੍ਰਧਾਨ ਬੀਬੀ ਪਰਮਜੀਤ ਕੌਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਰਮਨ ਕਲੇਰ ਵਲੋਂ ਘਰ-ਘਰ ਜਾ ਕੇ ਭਾਜਪਾ ਉਮੀਦਵਾਰ ਲਈ ਵੋਟਾਂ ਮੰਗੀਆਂ ਗਈਆਂ, ਉਥੇ ਉਮੀਦਵਾਰ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਜਿਸ ਕਰਕੇ ਪੰਜਾਬ ਦੇ ਲੋਕ ਸਰਕਾਰ ਤੋਂ ਦੁਖ਼ੀ ਹਨ। ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਭਾਜਪਾ ਸਰਕਾਰ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਬੀਬੀ ਗਗਨਦੀਪ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਲਖਵਿੰਦਰ ਸਿੰਘ ਲੱਖੀ, ਲਾਲੀ ਸਿੰਘ, ਗੁਰਸ਼ਰਨ ਸਿੰਘ, ਦਰਸ਼ਨ ਚੀਮਾ ਤੋਂ ਇਲਾਵਾ ਹੋਰ ਸਮਰੱਥਕ ਤੇ ਪਿੰਡ ਵਾਸੀ ਹਾਜ਼ਰ ਸਨ।
Advertisement
Advertisement
×

