DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨੀ ਅਸਰ ਵਾਲੇ ਖੇਤਰ ’ਚ ਭਾਜਪਾ ਨੂੰ 1.9 ਫ਼ੀਸਦੀ ਵੋਟਾਂ

ਬਲਵਿੰਦਰ ਭੂੰਦੜ ਦੇ ਖੇਤਰ ’ਚ ਸ਼੍ਰੋਮਣੀ ਅਕਾਲੀ ਦਲ 11 ਫ਼ੀਸਦ ਵੋਟਾਂ ਤੱਕ ਸੀਮਤ
  • fb
  • twitter
  • whatsapp
  • whatsapp
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 26 ਦਸੰਬਰ

Advertisement

ਕਿਸਾਨੀ ਪ੍ਰਭਾਵ ਵਾਲੇ ਇਲਾਕੇ ਸਰਦੂਲਗੜ੍ਹ ਵਿੱਚ ਨਗਰ ਪੰਚਾਇਤ ਚੋਣਾਂ ਦੌਰਾਨ ਭਾਜਪਾ 1.9 ਫੀਸਦੀ ਵੋਟਾਂ ਹੀ ਹਾਸਲ ਕਰ ਸਕੀ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ 11 ਪ੍ਰਤੀਸ਼ਤ ਵੋਟਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ। ਇਸ ਇਲਾਕੇ ਵਿੱਚ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਚੜ੍ਹਤ ਰਹੀ ਹੈ ਪਰ ਹਾਲ ਹੀ ਵਿਚ ਹੋਈਆਂ ਵੋਟਾਂ ਨੇ ਨਤੀਜਿਆਂ ਨੂੰ ਬੇਹੱਦ ਪ੍ਰਭਾਵਸ਼ਾਲੀ ਬਣਾ ਦਿੱਤਾ ਹੈ। ਵੇਰਵਿਆਂ ਅਨੁਸਾਰ ਸਰਦੂਲਗੜ੍ਹ ਨਗਰ ਪੰਚਾਇਤ ਦੀਆਂ ਕੁੱਲ 15993 ਵੋਟਾਂ ’ਚੋਂ 12349 (77 ਫੀਸਦੀ) ਵੋਟਾਂ ਪੋਲ ਹੋਈਆਂ ਹਨ, ਜਿਨ੍ਹਾਂ ਵਿਚੋਂ ਆਮ ਆਦਮੀ ਪਾਰਟੀ ਨੇ 5234 (42 ਫੀਸਦੀ) ਵੋਟਾਂ ਹਾਸਲ ਕੀਤੀਆਂ ਹਨ, ਜਦਕਿ ਕਾਂਗਰਸ ਪਾਰਟੀ ਨੇ 1925 (15.5 ਫੀਸਦੀ) ਅਤੇ ਸ਼੍ਰੋਮਣੀ ਅਕਾਲੀ ਦਲ ਨੇ 1390 (11 ਪ੍ਰਤੀਸ਼ਤ) ਵੋਟਾਂ ਪ੍ਰਾਪਤ ਕੀਤੀਆਂ ਹਨ। ਭਾਰਤੀ ਜਨਤਾ ਪਾਰਟੀ ਨੇ 240 (1.9 ਫੀਸਦੀ) ਵੋਟਾਂ ਹੀ ਸਿਮਟ ਗਈ ਹੈ। ਆਜ਼ਾਦ ਉਮੀਦਵਾਰਾਂ ਵੱਲੋਂ 3560 (28.8 ਫੀਸਦੀ) ਵੋਟਾਂ ਹਾਸਲ ਕੀਤੀਆਂ ਗਈਆਂ ਹਨ, ਜਿਸ ਤੋਂ ਸਾਰੀਆਂ ਸਿਆਸੀ ਪਾਰਟੀਆਂ ਹੈਰਾਨ ਹੋ ਗਈਆਂ ਹਨ।

ਇਨ੍ਹਾਂ ਚੋਣਾਂ ਦੇ ਨਿਕਲੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ 10, ਕਾਂਗਰਸ ਦਾ ਇੱਕ ਅਤੇ 4 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ, ਜਦੋਂ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਕੋਈ ਵੀ ਜਿੱਤ ਹਾਸਲ ਨਹੀਂ ਕਰ ਸਕਿਆ ਹੈ। ਵੇਰਵਿਆਂ ਮੁਤਾਬਕ ਕਾਂਗਰਸ ਨੇ 9, ਅਕਾਲੀ ਦਲ 14 ਅਤੇ ਭਾਜਪਾ ਨੇ 5 ਉਮੀਦਵਾਰ ਮੈਦਾਨ ਵਿੱਚ ਉਤਾਰੇ ਸਨ।

ਲੋਕਾਂ ਨੇ ਸਰਕਾਰ ਦੇ ਕੰਮਾਂ ’ਤੇ ਮੋਹਰ ਲਾਈ: ਬਣਾਂਵਾਲੀ

‘ਆਪ’ ਦੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਨਗਰ ਪੰਚਾਇਤ ਚੋਣਾਂ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਈ ਸ਼ਰਮਨਾਕ ਹਾਰ ਨੇ ਪੰਜਾਬ ਸਰਕਾਰ ਦੇ ਕੰਮਾਂ ’ਤੇ ਵੱਡੀ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਲੰਬਾ ਸਮਾਂ ਇਥੋਂ ਜਿੱਤ ਵਾਲੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਇਸ ਵਾਰ ਬੁਰੀ ਤਰ੍ਹਾਂ ਹਾਰ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ਨੇ ਭਾਵੇਂ ਕੇਂਦਰ ’ਚ ਉਨ੍ਹਾਂ ਦੀ ਸਰਕਾਰ ਹੋਣ ਦਾ ਵਾਸਤਾ ਪਾਇਆ, ਪਰ ਲੋਕਾਂ ਨੇ ਭਾਜਪਾ ਦੇ ਸਥਾਨਕ ਉਮੀਦਵਾਰਾਂ ਨੂੰ ਵੀ ਮੂੰਹ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੀ ਮੋਹ ਟੁੱਟਣ ਲੱਗਿਆ ਹੈ, ਕਿਉਂਕਿ ਉਨ੍ਹਾਂ ਦੀਆਂ ਨੀਤੀਆਂ ਆਮ ਲੋਕ ਅੱਕਥੱਕ ਗਏ ਹਨ।

Advertisement
×