ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੋਣ ਕਮਿਸ਼ਨ ’ਤੇ ਭਾਜਪਾ ਦਾ ਕਬਜ਼ਾ: ਅਰਸ਼ੀ

ਸੀਪੀਆਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ
ਮਾਨਸਾ ਵਿੱਚ ਸੀਪੀਆਈ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਹਰਦੇਵ ਅਰਸ਼ੀ| -ਫੋਟੋ: ਮਾਨ
Advertisement

ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੀਡਰ ਵੱਲੋਂ ਵੋਟ ਚੋਰੀ ਦੇ ਮਾਮਲੇ ਵਿੱਚ ਕੀਤੇ ਖ਼ੁਲਾਸਿਆਂ ਤੋ ਬਾਅਦ ਵੀ ਚੋਣ ਆਯੋਗ ਦੇ ਮਾੜੇ ਰਵੱਈਏ ਤੋਂ ਸਾਬਤ ਹੋ ਚੁੱਕਾ ਹੈ ਕਿ ਚੋਣ ਕਮਿਸ਼ਨ ਨੂੰ ਕਿਸ ਹੱਦ ਤਕ ਕੇਂਦਰ ਸਰਕਾਰ ਨੇ ਕਬਜ਼ੇ ਵਿੱਚ ਲਿਆ ਹੋਇਆ ਹੈ| ਉਨ੍ਹਾਂ ਕਿਹਾ ਕਿ ਵੋਟ ਚੋਰੀ ਨਾਲ ਲੱਖਾਂ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਸੁਤੰਤਰਤਾ ਨੂੰ ਲੋਕਤੰਤਰਿਕ ਸਿਸਟਮ, ਫ਼ਿਰਕੂ ਫਾਸ਼ੀਵਾਦੀ ਅੰਗਰੇਜ਼ ਪ੍ਰਸਤ ਤਾਕਤਾਂ ਤੋਂ ਵੱਡਾ ਖਤਰਾ ਖੜ੍ਹਾ ਹੋ ਚੁੱਕਾ ਹੈੈ| ਉਹ ਇੱਥੇ ਪਾਰਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਸੰਬੋਧਨ ਕਰ ਰਹੇ ਸਨ|

ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ 25ਵੀਂ ਪਾਰਟੀ ਕਾਂਗਰਸ ਕਮਿਊਨਿਸਟ ਲਹਿਰ ਦੇ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ| ਉਨ੍ਹਾਂ ਦੱਸਿਆ ਕਿ ਇਸ ਰੈਲੀ ਦੀਆਂ ਤਿਆਰੀਆਂ ਲਈ ਮਾਨਸਾ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ|

Advertisement

ਇਸ ਮੌਕੇ ਕ੍ਰਿਸ਼ਨ ਚੌਹਾਨ, ਕੁਲਵਿੰਦਰ ਸਿੰਘ ਉਡਤ, ਵੇਦ ਪ੍ਰਕਾਸ਼ ਬੁਢਲਾਡਾ, ਸੀਤਾ ਰਾਮ ਗੋਬਿੰਦਪੁਰਾ, ਜਗਸੀਰ ਰਾਏਕੇ, ਮਲਕੀਤ ਮੰਦਰਾਂ, ਰੂਪ ਢਿੱਲੋਂ, ਕੇਵਲ ਸਮਾਉਂ, ਰਤਨ ਭੋਲਾ, ਸੁਖਰਾਜ ਜੋਗਾ ਵੀ ਮੌਜੂਦ ਸਨ|

Advertisement