ਭਾਜਪਾ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਦੀ ਅਗਵਾਈ ਹੇਠ ਅੱਜ ਭਾਜਪਾ ਵਰਕਰਾਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਇੱਕ ਮੰਗ ਪੱਤਰ ਦੇ ਕੇ ਮੀਂਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ ਹੈ।...
Advertisement
ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਦੀ ਅਗਵਾਈ ਹੇਠ ਅੱਜ ਭਾਜਪਾ ਵਰਕਰਾਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਇੱਕ ਮੰਗ ਪੱਤਰ ਦੇ ਕੇ ਮੀਂਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ ਹੈ। ਭਾਜਪਾ ਨੇ ਪੰਜਾਬ ਸਰਕਾਰ ਵੱਲੋਂ ਪਾਰਟੀ ਵਰਕਰਾਂ ਦੁਆਰਾ ਲਾਏ ਜਾ ਰਹੇ ਲੋਕ ਭਲਾਈ ਕੈਂਪਾਂ ’ਤੇ ਲਾਈ ਅਣ-ਐਲਾਨੀ ਐਮਰਜੈਂਸੀ ਹਟਾਉਣ ਦੀ ਮੰਗ ਕੀਤੀ ਹੈ।
ਸ੍ਰੀ ਨਕੱਈ ਨੇ ਦੱਸਿਆ ਕਿ ਮੰਗ ਪੱਤਰ ’ਚ ਜ਼ਿਲ੍ਹੇ ਵਿੱਚ ਬੀਤੇ ਦਿਨੀਂ ਭਾਰੀ ਮੀਂਹਾਂ ਨਾਲ ਹੋਏ ਨੁਕਸਾਨ ’ਚ ਲਗਪਗ 20 ਹਜ਼ਾਰ ਏਕੜ ਝੋਨੇ ਤੇ ਨਰਮੇ ਦੀ ਫ਼ਸਲ ਖ਼ਰਾਬ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਜ਼ਾਰਾਂ ਕਿਸਾਨਾਂ ਨੂੰ ਵੱਡਾ ਆਰਥਿਕ ਝਟਕਾ ਲੱਗਿਆ ਹੈ, ਜਦੋਂ ਕਿ ਕਈ ਦੁਕਾਨਦਾਰਾਂ ਦੇ ਗੋਦਾਮਾਂ ਤੇ ਘਰਾਂ ਵਿੱਚ ਪਾਣੀ ਵੜਨ ਨਾਲ ਉਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਭਾਜਪਾ ਨੇ ਮੰਗ ਕੀਤੀ ਕਿ ਤੁਰੰਤ ਮੀਂਹਾਂ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਕੇ ਕਿਸਾਨਾਂ ਅਤੇ ਦੁਕਾਨਦਾਰਾਂ ਨੂੰ ਯੋਗ ਮੁਆਵਜ਼ਾ ਜਾਰੀ ਕੀਤਾ ਜਾਵੇ।
Advertisement
Advertisement