ਭਾਜਪਾ ਦੀ ਚਾਰ ਮੈਂਬਰੀ ਟੀਮ ਵੱਲੋਂ ਪਿੰਡ ਜਗਾ ਰਾਮ ਤੀਰਥ ਦਾ ਦੌਰਾ : The Tribune India

ਨਸ਼ੇ ਕਾਰਨ ਹੋਈਆਂ ਮੌਤਾਂ ਦਾ ਮਾਮਲਾ

ਭਾਜਪਾ ਦੀ ਚਾਰ ਮੈਂਬਰੀ ਟੀਮ ਵੱਲੋਂ ਪਿੰਡ ਜਗਾ ਰਾਮ ਤੀਰਥ ਦਾ ਦੌਰਾ

ਭਾਜਪਾ ਦੀ ਚਾਰ ਮੈਂਬਰੀ ਟੀਮ ਵੱਲੋਂ ਪਿੰਡ ਜਗਾ ਰਾਮ ਤੀਰਥ ਦਾ ਦੌਰਾ

ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲੇ ਨੌਜਵਾਨ ਮਨਪ੍ਰੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਭਾਜਪਾ ਆਗੂ।

ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ 4 ਅਕਤੂਬਰ

ਇਲਾਕੇ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਬੀਤੇ ਦਿਨ ‘ਚਿੱਟੇ’ ਦੀ ਓਵਰਡੋਜ਼ ਕਾਰਨ ਪਿੰਡ ਦੇ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਟੀਮ ਦੇ ਮੈਂਬਰਾਂ ਨੇ ਅੱਜ ਪਿੰਡ ਪਹੁੰਚ ਕੇ ਪਿੰਡ ਵਾਸੀਆਂ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਕੱਲ੍ਹ ਉਕਤ ਨੌਜਵਾਨ ਦੀ ਮੌਤ ਹੋਣ ਤੋ ਬਾਅਦ ਸੋਸ਼ਲ ਮੀਡੀਆ ’ਤੇ ਉਕਤ ਪਿੰਡ ਵਿੱਚ ਪਿਛਲੇ ਕੁੱਝ ਦਿਨਾਂ ਵਿੱਚ ਹੀ ਚਾਰ ਨੌਜਵਾਨਾਂ ਦੀ ਮੌਤ ਹੋਣ ਸਬੰਧੀ ਚਰਚਾ ਚੱਲ ਰਹੀ ਸੀ, ਜਿਸ ਨੂੰ ਦੇਖਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਨੇ ਇਹ ਟੀਮ ਬਣਾਈ ਸੀ।

ਇਸ ਜਾਂਚ ਟੀਮ ਵਿੱਚ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਭਾਜਪਾ ਦੇ ਸੂਬਾਈ ਜਨਰਲ ਸਕੱਤਰ ਦਿਆਲ ਦਾਸ ਸੋਢੀ, ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਅਤੇ ਭਾਜਪਾ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਇਹ ਟੀਮ ਪਹਿਲਾਂ ਕੱਲ੍ਹ ਚਿੱਟੇ ਦੀ ਓਵਰਡੋਜ਼ ਕਾਰਨ ਮਰੇ ਨੌਜਵਾਨ ਮਨਪ੍ਰੀਤ ਸਿੰਘ ਗੋਛਾ ਦੇ ਘਰ ਪੁੱਜੀ ਅਤੇ ਉਸ ਦੇ ਮੌਤ ਦੇ ਕਾਰਨਾਂ ਸਮੇਤ ਪਰਿਵਾਰ ਤੋਂ ਸਮੁੱਚੇ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ। ਮ੍ਰਿਤਕ ਦੇ ਪਿਤਾ ਮੇਜਰ ਸਿੰਘ ਉਰਫ ਕਾਲੂ ਨੇ ਦੋਸ਼ ਲਾਇਆ ਕਿ ਉਸ ਦੇ ਪੁੱਤਰ ਨੂੰ ਕਿਸੇ ਵੱਲੋਂ ‘ਚਿੱਟੇ’ ਦੀ ਓਵਰਡੋਜ਼ ਦਿੱਤੀ ਗਈ ਹੈ। ਜਾਂਚ ਟੀਮ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਟੀਮ ਦੇ ਮੈਂਬਰਾਂ ਨੇ ਪਿੰਡ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣ ਬਾਰੇ ਚੱਲ ਰਹੀ ਚਰਚਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਭਾਜਪਾ ਦੇ ਸੂਬਾਈ ਆਗੂ ਦਿਆਲ ਸੋਢੀ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਕੱਤਰ ਜਾਣਕਾਰੀ ਮੁਤਾਬਿਕ ਇਸ ਪਿੰਡ ਵਿੱਚ ਨਸ਼ਾ ਸ਼ਰੇਆਮ ਵਿਕਦਾ ਹੈ ਅਤੇ ਪਿੰਡ ਦੇ ਵੱਡੀ ਗਿਣਤੀ ਨੌਜਵਾਨ ਇਸ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦੇ ਗਰੀਬ ਪਰਿਵਾਰ ਨੇ ਉਸ ਦਾ ਨਸ਼ਾ ਛੁਡਾਉਣ ਲਈ ਘਰ ਵੇਚ ਕੇ ਵੀ ਉਸ ਦਾ ਇਲਾਜ ਕਰਵਾਇਆ ਪਰ ਚਿੱਟੇ ਦੀ ਦਲਦਲ ਵਿੱਚ ਫਸਿਆ ਉਹ ਆਖ਼ਰ ਮੌਤ ਦੇ ਮੂੰਹ ਜਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਹਲਕਾ ਵਿਧਾਇਕਾ ਦਾ ਪਿੰਡ ਹੋਣ ਦੇ ਬਾਵਜੂਦ ਇੱਥੇ ਨਸ਼ਾ ਰੋਕਣ ਲਈ ਕੋਈ ਕਦਮ ਨਹੀਂ ਉਠਾਇਆ ਗਿਆ।

ਉਨ੍ਹਾਂ ਦੱਸਿਆ ਕਿ ਉਕਤ ਜਾਂਚ ਟੀਮ ਭਾਜਪਾ ਸੂਬਾ ਪ੍ਰਧਾਨ ਅਤੇ ਕੇਂਦਰ ਸਰਕਾਰ ਨੂੰ ਹਲਕੇ ਅਤੇ ਉਕਤ ਪਿੰਡ ਵਿੱਚ ਨਸ਼ਿਆਂ ਦੇ ਪਸਾਰ ਸਬੰਧੀ ਆਪਣੀ ਰਿਪੋਰਟ ਭੇਜ ਕੇ ਅਪੀਲ ਕਰੇਗੀ ਕਿ ਨਸ਼ਿਆਂ ਨੂੰ ਨੱਥ ਪਾਈ ਜਾਵੇ। ਉਨ੍ਹਾਂ ਕਿਹਾ ਕਿ ਮ੍ਰਿਤਕ ਮਨਪ੍ਰੀਤ ਸਿੰਘ ਦੇ ਛੋਟੇ ਭਰਾ ਨੂੰ ਕੋਈ ਰੁਜ਼ਗਾਰ ਦਿਵਾਉਣ ਸਬੰਧੀ ਵੀ ਕੇਂਦਰ ਨੂੰ ਸਿਫਾਰਿਸ਼ ਭੇਜੀ ਜਾਵੇਗੀ।

ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਨ, ਮੰਡਲ ਪ੍ਰਧਾਨ ਗੋਪਾਲ ਕ੍ਰਿਸ਼ਨ, ਸਾਬਕਾ ਸਰਪੰਚ ਪਵਨ ਕੁਮਾਰ ਨਥੇਹਾ, ਰਾਕੇਸ਼ ਮਹਾਜਨ, ਲਛਮਣ ਦਾਸ ਠੇਕੇਦਾਰ, ਯਸ਼ਪਾਲ ਡਿੰਪੀ, ਕਸ਼ਮੀਰ ਗੁਰੂਸਰ, ਭੂਰਾ ਸਿੰਘ ਜੋਗੇਵਾਲਾ, ਲਾਡੀ ਜੰਬਰ ਬਸਤੀ ਆਦਿ ਆਗੂ ਅਤੇ ਪਾਰਟੀ ਦੇ ਕਈ ਵਰਕਰ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All