ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੀਕੇਯੂ ਡਕੌਂਦਾ ਧਨੇਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਦਾ ਫ਼ੈਸਲਾ

ਖੇਤਰੀ ਪ੍ਰਤੀਨਿਧ ਬਰਨਾਲਾ, 27 ਜੂਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਲੈਂਡ ਪੂਲਿੰਗ ਪਾਲਿਸੀ ਦਾ ਹਰ ਪੱਧਰ ’ਤੇ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ...
Advertisement

ਖੇਤਰੀ ਪ੍ਰਤੀਨਿਧ

ਬਰਨਾਲਾ, 27 ਜੂਨ

Advertisement

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਲੈਂਡ ਪੂਲਿੰਗ ਪਾਲਿਸੀ ਦਾ ਹਰ ਪੱਧਰ ’ਤੇ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪੰਜਾਬ ਦੀ ਹਜ਼ਾਰਾਂ ਏਕੜ ਜ਼ਮੀਨ ਪਹਿਲਾਂ ਹੀ ਭਾਰਤ ਮਾਲਾ ਪ੍ਰਾਜੈਕਟ ਦੀਆਂ ਸੜਕਾਂ ਹੇਠਾਂ ਆ ਗਈ ਹੈ। ਹੁਣ ਪੰਜਾਬ ਸਰਕਾਰ ਨੇ ਹਜ਼ਾਰਾਂ ਏਕੜ ਜ਼ਮੀਨ ਇਸ ਮਾਰੂ ਨੀਤੀ ਜ਼ਰੀਏ ਐਕੁਆਇਰ ਕਰਨ ਦਾ ਫੈਸਲਾ ਕੀਤਾ ਹੈ। ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਇਸ ਪਾਲਿਸੀ ਵਿੱਚ ਲੋਕਾਂ ਨੂੰ ਇਹ ਚੋਣ ਕਰਨ ਦਾ ਅਧਿਕਾਰ ਵੀ ਨਹੀਂ ਦਿੱਤਾ ਗਿਆ ਕਿ ਉਹ ਆਪਣੀ ਜ਼ਮੀਨ ਬਦਲੇ ਪੈਸੇ ਮੰਗ ਸਕਣ।ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਇਹ ਕਾਰਵਾਈ ਪਿੰਡਾਂ ਨੂੰ ਉਜਾੜ ਕੇ ਪੇਂਡੂ ਭਾਈਚਾਰੇ ਨੂੰ ਨਸ਼ਟ ਕਰਨ ਦੀ ਸਾਜਿਸ਼ ਹੈ। ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ), ਸੰਯੁਕਤ ਕਿਸਾਨ ਮੋਰਚਾ ਦੀਆਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਇਨ੍ਹਾਂ ਲੋਕ ਵਿਰੋਧੀ ਕਾਰਵਾਈਆਂ ਦਾ ਡਟਵਾਂ ਵਿਰੋਧ ਕਰੇਗੀ।

 

Advertisement