ਬੀ ਕੇ ਯੂੁ ਡਕੌਂਦਾ ਵੱਲੋਂ ਵੱਖ-ਵੱਖ ਮੁੱਦਿਆਂ ’ਤੇ ਚਰਚਾ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮੀਟਿੰਗ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਵੱਖ-ਵੱਖ ਮੁੱਦਿਆਂ ’ਤੇ ਕੀਤੀ ਗਈ।ਮੀਟਿੰਗ ਵਿੱਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਮੰਡੀ ਵਿੱਚ ਖ਼ਰੀਦ ਸਬੰਧੀ ਜਾਣਕਾਰੀ ਲਈ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਨੇ ਕਿਹਾ ਕਿ ਕਿਸੇ ਵੀ ਮੰਡੀ ਵਿੱਚ ਢਿੱਲੀ ਕਾਰਗੁਜ਼ਾਰੀ ਤੇ ਜਥੇਬੰਦੀ ਤੁਰੰਤ ਐਕਸ਼ਨ ਲਵੇਗੀ। ਪਰਾਲੀ ਨੂੰ ਲੈ ਕੇ ਕਿਸਾਨਾਂ ’ਤੇ ਪਰਚਾ ਜਾਂ ਜੁਰਮਾਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ। ਮੀਟਿੰਗ ਵਿੱਚ ਜਗਜੀਤ ਸਿੰਘ ਅਲਕੜਾ ਨੂੰ ਬਲਾਕ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਕਈ ਪਿੰਡ ਇਕਾਈਆਂ ਨੇ ਦੱਸਿਆ ਕਿ ਪੱਖੋਂ ਕੈਂਚੀਆਂ ਪੁੱਲ ਕੋਲ ਜੋ ਰਸਤਾ ਬਹੁਤ ਖਸਤਾ ਹਾਲਤ ਵਿੱਚ ਹੈ। ਕਿਸਾਨਾਂ ਨੇ ਝੋਨੇ ਦੀ ਫ਼ਸਲ ਦੀ ਢੋਆ ਢੁਆਈ ਕਰਨੀ ਹੈ, ਕਿਸੇ ਵੀ ਕਿਸਾਨ ਦੀ ਟਰਾਲੀ ਪਲਟ ਸਕਦੀ ਹੈ ਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਰਕੇ ਪੁਲ ਦੀ ਹਾਲਤ ਸੁਧਾਰੀ ਜਾਵੇ।