BKU Krantikari Starts Indefinite Protest: ਮੋਟਰਾਂ ਦੀ ਚੋਰੀ: ਕਿਸਾਨਾਂ ਨੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਡੀ ਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ ਜਿਸ ਵਿੱਚ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇਵਾਲਾ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ...
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਡੀ ਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ ਜਿਸ ਵਿੱਚ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇਵਾਲਾ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਮੋਟਰਾਂ ਚੋਰੀ ਹੋਈਆਂ ਹਨ ਤੇ ਪੀੜਤਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ ਅਤੇ ਡਾਈ ਖਾਦ ਦੀ ਕਾਲਾਬਾਜ਼ਾਰੀ ਜ਼ੋਰਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਹੱਲ ਕਰਨ ਦੀ ਥਾਂ ਕਿਸਾਨਾਂ ਨੂੰ ਪਰਚੇ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਸਮਾਰਟ ਮੀਟਰ ਨਾ ਲਗਵਾਉਣ ਵਾਲੇ ਖਪਤਕਾਰਾਂ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ।
ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਬਾਸਮਤੀ ਦੀ ਖਰੀਦ ਵੇਲੇ ਵਪਾਰੀਆਂ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾਂਦੀ ਹੈ। ਕਿਸਾਨ ਆਗੂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਸੋਲਰ ਸਿਸਟਮ, ਲੈਂਡ ਮਾਰਗੇਜ਼ ਬੈਂਕ ਅਤੇ ਕੋ-ਆਪਰੇਟਿਵ ਬੈਂਕ ਦੀ ਵੰਨ ਟਾਈਮ ਸੈਟਿੰਗ ਦੀ ਸਕੀਮ ਲਾਗੂ ਕਰਵਾਉਣਾ ਤੇ ਪਿੰਡ ਮਨਸੂਰਵਾਲ ਵਾਸੀ ਦੇ ਕਤਲ ਮਾਮਲੇ ’ਚ ਨਿਆਂ ਦਿਵਾਉਣਾ ਜਿਹੀਆਂ 11 ਮੰਗਾਂ ਮਨਵਾਉਣ ਲਈ ਇਹ ਧਰਨਾ ਸ਼ੁਰੂ ਕੀਤਾ ਗਿਆ ਹੈ ਜੋ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਧਰਨੇ ਦੇ ਪਹਿਲੇ ਦਿਨ ਗੁਰਭਾਗ ਸਿੰਘ ਮਰੂੜ, ਜਗਰਾਜ ਸਿੰਘ ਫੇਰੋ ਕੇ, ਬੋਹੜ ਸਿੰਘ ਧੀਰਾ ਘਾਰਾ, ਰਤਨ ਸਿੰਘ ਭਾਗਰ, ਚਰਨਜੀਤ ਸਿੰਘ ਬੱਲ, ਬਚਿੱਤਰ ਸਿੰਘ ਫ਼ਰੀਦੇਵਾਲਾ ਅਤੇ ਗੁਲਜ਼ਾਰ ਸਿੰਘ ਗੋਗੋਆਣੀ ਨੇ ਸੰਬੋਧਨ ਕੀਤਾ।

