ਬੀਕੇਯੂ ਕਾਦੀਆਂ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦਾ ਐਲਾਨ
ਬੀਕੇਯੂ ਕਾਦੀਆਂ ਬਲਾਕ ਸ਼ਹਿਣਾ ਦੀ ਮੀਟਿੰਗ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿੱਚ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਡਟ ਕੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ।...
Advertisement
ਬੀਕੇਯੂ ਕਾਦੀਆਂ ਬਲਾਕ ਸ਼ਹਿਣਾ ਦੀ ਮੀਟਿੰਗ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿੱਚ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਡਟ ਕੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ ਨੇ ਕਿਹਾ ਕਿ ਸਰਕਾਰ ਇਸ ਨੀਤੀ ਦੇ ਰਾਹੀਂ ਕਿਸਾਨਾਂ ਤੋਂ ਹਜ਼ਾਰਾਂ ਏਕੜ ਜ਼ਮੀਨਾਂ ਖੋਹਣ ਦੀ ਤਿਆਰੀ ਕਰ ਰਹੀ ਹੈ। ਕਿਸੇ ਵੀ ਕੀਮਤ ਵਿੱਚ ਜ਼ਮੀਨਾਂ ਵਿੱਚ ਸਰਕਾਰ ਨੂੰ ਪੈਰ ਨਹੀਂ ਧਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਇਸ ਨੀਤੀ ਨੂੰ ਵਾਪਸ ਨਾ ਲਿਆ ਤਾਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਘਿਰਾਓ ਅਤੇ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਆਗੂ ਊਧਮ ਸਿੰਘ ਜੋਧਪੁਰ, ਬਲਾਕ ਆਗੂ ਰੁਪਿੰਦਰ ਸਿੰਘ ਭਿੰਦਾ, ਪ੍ਰਗਟ ਸਿੰਘ, ਜੋਗਿੰਦਰ ਸਿੰਘ, ਜਰਨੈਲ ਸਿੰਘ, ਨਛੱਤਰ ਸਿੰਘ, ਕੁਲਵੰਤ ਸਿੰਘ, ਬੂਟਾ ਸਿੰਘ, ਚਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।
Advertisement
Advertisement
×