ਲੈਂਡ ਪੂਲਿੰਗ ਨੀਤੀ ਵਿਰੁੱਧ ਬੀਕੇਯੂ ਸਿੱਧੂਪੁਰ ਦੀ ਮੀਟਿੰਗ
ਪਿੰਡ ਕੋਟਭਾਰਾ ਦੇ ਗੁਰਦੁਆਰੇ ਵਿੱਚ ਅੱਜ ਬੀਕੇਯੂ ਸਿੱਧੂਪੁਰ (ਬਲਾਕ ਮੌੜ) ਵੱਲੋਂ ਲੈਂਡ ਪੂਲਿੰਗ ਨੀਤੀ ਅਤੇ ਪੁਲੀਸ ਜਬਰ ਦੇ ਵਿਰੋਧ ’ਚ ਰੋਸ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ...
Advertisement
ਪਿੰਡ ਕੋਟਭਾਰਾ ਦੇ ਗੁਰਦੁਆਰੇ ਵਿੱਚ ਅੱਜ ਬੀਕੇਯੂ ਸਿੱਧੂਪੁਰ (ਬਲਾਕ ਮੌੜ) ਵੱਲੋਂ ਲੈਂਡ ਪੂਲਿੰਗ ਨੀਤੀ ਅਤੇ ਪੁਲੀਸ ਜਬਰ ਦੇ ਵਿਰੋਧ ’ਚ ਰੋਸ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ ਖੋਹਣ ਲਈ ਜਾਲ ਤਿਆਰ ਕਰ ਲਿਆ ਗਿਆ ਹੈ। ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੋਧਪੁਰ ਅਤੇ ਜ਼ਿਲ੍ਹਾ ਜਰਨਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਕੇਂਦਰ ਦੇ ਦਬਾਅ ’ਚ ਆ ਕੇ ਅਜਿਹੇ ਕਾਨੂੰਨ ਲਿਆ ਰਹੀ ਹੈ ਜੋ ਪੰਜਾਬ ਲਈ ਖ਼ਤਰਾ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਹੱਕ ਦੀ ਗੱਲ ਕਰਨ ਵਾਲਿਆਂ ਉੱਤੇ ਝੂਠੇ ਕੇਸ ਲਾਏ ਜਾ ਰਹੇ ਹਨ। ਆਗੂਆਂ ਨੇ ਐਲਾਨ ਕੀਤਾ ਕਿ 31 ਜੁਲਾਈ ਨੂੰ ਬੀਕੇਯੂ ਸਿੱਧੂਪੁਰ ਵੱਲੋਂ ਬਠਿੰਡਾ ਵਿੱਚ ਐੱਸਐੱਸਪੀ ਤੇ ਡੀਸੀ ਦਫ਼ਤਰਾਂ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ।
Advertisement
Advertisement
×