ਬੀਕੇਯੂ (ਉਗਰਾਹਾਂ) ਵੱਲੋਂ ਦਿੱਲੀ-ਬਠਿੰਡਾ ਰੇਲ ਆਵਾਜਾਈ ਠੱਪ ਕਰਨ ਦਾ ਐਲਾਨ : The Tribune India

ਬੀਕੇਯੂ (ਉਗਰਾਹਾਂ) ਵੱਲੋਂ ਦਿੱਲੀ-ਬਠਿੰਡਾ ਰੇਲ ਆਵਾਜਾਈ ਠੱਪ ਕਰਨ ਦਾ ਐਲਾਨ

ਬੀਕੇਯੂ (ਉਗਰਾਹਾਂ) ਵੱਲੋਂ ਦਿੱਲੀ-ਬਠਿੰਡਾ ਰੇਲ ਆਵਾਜਾਈ ਠੱਪ ਕਰਨ ਦਾ ਐਲਾਨ

ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਗੂ ਰਾਮ ਸਿੰਘ ਭੈਣੀਬਾਘਾ। -ਫੋਟੋ: ਮਾਨ

ਪੱਤਰ ਪ੍ਰੇਰਕ

ਮਾਨਸਾ, 6 ਦਸੰਬਰ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਾਨਸਾ ਨੇੜਲੇ ਪਿੰਡ ਖੋਖਰ ਖੁਰਦ ਦੇ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਲਈ ਰੇਲਵੇ ਲਾਈਨ ਦੇ ਥੱਲਿਓਂ ਪਾਈਪ ਲਾਈਨ ਪਾਉਣ ਦੀ ਮੰਗ ਨੂੰ ਲੈ ਕੇ 12 ਦਸੰਬਰ ਨੂੰ ਬਠਿੰਡਾ-ਦਿੱਲੀ ਰੇਲਵੇ ਲਾਈਨ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਇਹ ਐਲਾਨ ਅੱਜ ਨੇੜਲੇ ਪਿੰਡ ਕੋਟਲੱਲੂ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪ੍ਰਸ਼ਾਸਨ ਨਾਲ ਲੰਬੇ ਸਮੇਂ ਦੀ ਗੱਲਬਾਤ ਚੱਲਣ ਤੋਂ ਬਾਅਦ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਉਨ੍ਹਾਂ ਨੂੰ ਰੇਲਵੇ ਟਰੈਕ ਉੱਤੇ ਬੈਠਣ ਦਾ ਐਲਾਨ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਇਸ ਸਬੰਧੀ ਲਾਰੇ ਲਾਉਂਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਖੋਖਰ ਖੁਰਦ ਤੇ ਖੋਖਰ ਕਲਾਂ ਦੇ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਇੱਕ ਹੀ ਮੋਘੇ ਤੋਂ ਸਪਲਾਈ ਹੁੰਦਾ ਸੀ, ਜੋ ਵਾਰੀ ਅਨੁਸਾਰ ਖੋਖਰ ਖੁਰਦ ਦੇ ਕਿਸਾਨਾਂ ਨੂੰ ਰੇਲਵੇ ਲਾਈਨ ਦੇ ਹੇਠ ਦੱਬੀਆਂ ਪਾਈਪਾਂ ਰਾਹੀਂ ਸਪਲਾਈ ਹੁੰਦਾ ਸੀ, ਪਰ 2012 ਵਿੱਚ ਨਹਿਰੀ ਵਿਭਾਗ ਨੇ ਦੋਹਾਂ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੇਣ ਲਈ ਵੱਖ-ਵੱਖ ਨਹਿਰੀ ਮੋਘੇ ਬਣਾ ਦਿੱਤੇ ਸਨ।

ਉਨ੍ਹਾਂ ਕਿਹਾ ਕਿ ਪਹਿਲਾਂ ਚੱਲ ਰਹੇ ਮੋਘੇ ਨੂੰ ਖੋਖਰ ਕਲਾਂ ਦਾ ਹਿੱਸੇ ਦੇ ਦਿੱਤਾ ਗਿਆ ਤੇ ਪਹਿਲਾਂ ਵਾਲਾ ਨਹਿਰੀ ਖਾਲ ਤੇ ਰੇਲਵੇ ਲਾਈਨ ਦੇ ਥੱਲੇ ਦੱਬੇ ਪਾਈਪ ਵੀ ਖੋਖਰ ਕਲਾਂ ਦੇ ਹਿੱਸੇ ਆ ਗਏ ਸਨ। ਖੋਖਰ ਖੁਰਦ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਲਈ ਵਿਭਾਗ ਵੱਲੋਂ ਭੈਣੀ ਰਜਬਾਹੇ ਵਿੱਚੋਂ ਨਵਾਂ ਮੋਘਾ ਚਾਲੂ ਕਰ ਦਿੱਤਾ ਗਿਆ ਅਤੇ ਸਰਕਾਰੀ ਖਰਚੇ ’ਤੇ ਹੀ ਖੇਤਾਂ ਤੱਕ ਪਾਣੀ ਦੀ ਸਪਲਾਈ ਲਈ ਜ਼ਮੀਨਦੋਜ਼ ਪਾਈਪ ਵੀ ਪਾ ਦਿੱਤੇ ਗਏ ਸਨ, ਪਰ ਰੇਲਵੇ ਲਾਈਨ ਦੇ ਹੇਠਿਓਂ ਨਵੇਂ ਪਾਈਪ ਪਾਉਣ ਬਦਲੇ ਰੇਲਵੇ ਵਿਭਾਗ ਨੇ 1,25,00,000/- ਰੁਪਏ ਪਿੰਡ ਵਾਸੀਆਂ ਨੂੰ ਖਰਚਾ ਪਾ ਦਿੱਤਾ ਤੇ ਪਿੰਡ ਵਾਸੀਆਂ ਨੂੰ ਪਾਈਪ ਪਾਉਣ ਦੀ ਇਜਾਜ਼ਤ ਦੇ ਦਿੱਤੀ। ਕਿਸਾਨ ਆਗੂ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਮਸਲੇ ਦੇ ਹੱਲ ਲਈ ਹੋਰ ਸਮਾਂ ਮੰਗ ਲਿਆ ਜਾਂਦਾ ਸੀ, ਪਰ ਸਮਾਂ ਦੇਣ ਦੇ ਬਾਵਜੂਦ ਕੋਈ ਗੱਲ ਅੱਗੇ ਨਹੀਂ ਤੁਰ ਰਹੀ। ਇਸ ਮੌਕੇ ਭਾਨ ਸਿੰਘ, ਮਹਿੰਦਰ ਸਿੰਘ, ਜਗਰਾਜ ਸਿੰਘ ਆਦਿ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All