DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ugrahan: ਪਾਣੀਆਂ ਦਾ ਮਸਲਾ ਭਾਈਚਾਰਕ ਸਾਂਝ ਨਾਲ ਹੱਲ ਕਰਨ ’ਤੇ ਜ਼ੋਰ

ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਬਠਿੰਡਾ ਵਿੱਚ ਲਾਇਆ ਪੱਕਾ ਮੋਰਚਾ ਅੱਜ ਦਸਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪਾਣੀਆਂ ਦੇ ਮਸਲੇ ਨੂੰ ਵਿਵਾਦ ਦਾ ਰੂਪ ਦੇਣ ਦੀ ਬਜਾਇ...

  • fb
  • twitter
  • whatsapp
  • whatsapp
featured-img featured-img
ਡੀ ਸੀ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਕਿਸਾਨ।
Advertisement

ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਬਠਿੰਡਾ ਵਿੱਚ ਲਾਇਆ ਪੱਕਾ ਮੋਰਚਾ ਅੱਜ ਦਸਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪਾਣੀਆਂ ਦੇ ਮਸਲੇ ਨੂੰ ਵਿਵਾਦ ਦਾ ਰੂਪ ਦੇਣ ਦੀ ਬਜਾਇ ਭਾਈਚਾਰਕ ਸਾਂਝ ਕਾਇਮ ਰੱਖਦਿਆਂ ਦੇਸ਼ ਦੇ ਰਿਪੇਰੀਅਨ ਅਤੇ ਬੇਸਨ ਸਿਧਾਂਤਾਂ ਮੁਤਾਬਕ ਨਿਰਪੱਖ ਉੱਚ ਮਾਹਿਰਾਂ ਦੀ ਕਮੇਟੀ ਰਾਹੀਂ ਮਿਲ ਬੈਠ ਕੇ ਹੱਲ ਕੀਤਾ ਜਾਣਾ ਚਾਹੀਦਾ ਹੈ। ਪਾਣੀ ਦੀ ਬੇਤਹਾਸ਼ਾ ਦੁਰਵਰਤੋਂ ਅਤੇ ਪ੍ਰਦੂਸ਼ਣ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਦਰਿਆਵਾਂ ਅਤੇ ਹੋਰ ਸਰੋਤਾਂ ਦੇ ਅਣਵਰਤੇ ਪਾਣੀ ਨੂੰ ਸੰਭਾਲ ਕੇ ਖੇਤੀਬਾੜੀ ਤੇ ਹੋਰ ਲੋੜਾਂ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਕੁਦਰਤ ਦੀ ਇਸ ਅਨਮੋਲ ਦਾਤ ਨੂੰ ਵਪਾਰਕ ਵਸਤੂ ਬਣਾਉਣ ਅਤੇ ਇਸ ਨੂੰ ਵਿਸ਼ਵ ਬੈਂਕ ਜਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਕੋਸ਼ਿਸ਼ਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਡੈਮਾਂ ਵਿੱਚ ਜਮ੍ਹਾ ਹੋਈ ਗਾਰ ਕੱਢ ਕੇ ਉਨ੍ਹਾਂ ਦੀ ਪਾਣੀ ਭੰਡਾਰਨ ਸਮਰੱਥਾ ਬਹਾਲ ਕੀਤੀ ਜਾਵੇ ਅਤੇ ਪਾਣੀ ਦੀ ਬੇਲੋੜੀ ਖਪਤ ਤੇ ਪ੍ਰਦੂਸ਼ਣ ਕਰਨ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਕੱਠ ਨੂੰ ਜਗਦੇਵ ਸਿੰਘ ਜੋਗੇਵਾਲਾ, ਅਮਨ ਸਿੰਘ ਚੌਕੇ, ਹਰਪ੍ਰੀਤ ਸਿੰਘ ਚੱਠੇਵਾਲਾ ਅਤੇ ਗੁਲਾਬ ਸਿੰਘ ਜਿਉਂਦ ਨੇ ਵੀ ਸੰਬੋਧਨ ਕੀਤਾ।

Advertisement

ਜਥੇਬੰਦੀ ਨੇ ਸਮੂਹ ਕਿਰਤੀਆਂ ਨੂੰ 9 ਸਤੰਬਰ ਨੂੰ ਤਲਵੰਡੀ ਸਲੇਮ ਵਿੱਚ ਹੋਣ ਵਾਲੇ ਇਕੱਠ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Advertisement

ਕਿਸਾਨ ਮੋਰਚੇ ਦੌਰਾਨ 21 ਕਿਸਾਨਾਂ ਨੇ ਗ੍ਰਿਫ਼ਤਾਰੀ ਦਿੱਤੀ

ਫ਼ਰੀਦਕੋਟ (ਕਮਲਜੀਤ ਕੌਰ): ਕਿਸਾਨਾਂ ਦੀਆਂ ਲੈਂਡ ਮੋਰਗੇਜ ਬੈਂਕ ਨਾਲ ਸਬੰਧਤ ਮੰਗਾਂ ਅਤੇ ਪੰਜਾਬ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਪਰ ਚੱਲ ਰਹੇ ਮੋਰਚੇ ਜਬਰੀ ਚੁਕਵਾਉਣ ਸਮੇਂ ਹੋਏ ਨੁਕਸਾਨ ਦੀ ਭਰਪਾਈ ਲਈ 29 ਅਗਸਤ ਤੋਂ ਬੀ ਕੇ ਯੂ ਏਕਤਾ (ਸਿੱਧੂਪੁਰ) ਵੱਲੋਂ ਸ਼ੁਰੂ ਕੀਤੇ ਜੇਲ੍ਹ ਭਰੋ ਅੰਦੋਲਨ ਤਹਿਤ 21 ਕਿਸਾਨਾਂ ਦੇ ਜਥੇ ਨੇ ਅੱਜ ਗ੍ਰਿਫ਼ਤਾਰੀਆਂ ਦਿੱਤੀਆਂ। ਇਸ ਮੌਕੇ ਜਥੇ ਨੂੰ ਰਵਾਨਾ ਕਰਨ ਉਪਰੰਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਮੰਨੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨਾ ਪੰਜਾਬ ਸਰਕਾਰ ਦੀ ਫ਼ਿਤਰਤ ਬਣ ਚੁੱਕੀ ਹੈ। ਲੈਂਡ ਮੋਰਗੇਜ ਬੈਂਕ ਸਬੰਧੀ ਜੋ ਕਿਸਾਨਾਂ ਦੀਆਂ ਹੱਕੀ ਮੰਗਾਂ ਹਨ ਇਹ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਵਿੱਚ ਮੰਨੀਆਂ ਜਾ ਚੁੱਕੀਆਂ ਹਨ ਅਤੇ ਜੋ ਸ਼ੰਭੂ ਅਤੇ ਖਨੌਰੀ ਮੋਰਚੇ ਤੋਂ ਪੁਲੀਸ ਦੀ ਮੌਜੂਦਗੀ ਵਿੱਚ ਕਿਸਾਨਾਂ ਦਾ ਸਾਮਾਨ ਚੋਰੀ ਹੋਇਆ ਸੀ, ਉਸ ਦੇ ਨੁਕਸਾਨ ਦੀ ਭਰਪਾਈ ਕਰਨ ਦਾ ਐਲਾਨ ਡੀ ਜੀ ਪੀ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ ਕੀਤਾ ਜਾ ਚੁੱਕਿਆ ਹੈ। ਪੰਜਾਬ ਦੇ ਮੰਤਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਵੀ ਸਰਕਾਰ ਵੱਲੋਂ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਨੂੰ ਮੰਨਿਆ ਜਾ ਚੁੱਕਿਆ ਪਰ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਇ ਸਰਕਾਰ ਵੱਲੋਂ ਟਾਲ-ਮਟੋਲ ਕੀਤੀ ਜਾ ਰਹੀ ਹੈ। ਜਥੇਬੰਦੀ ਵੱਲੋਂ 9 ਸਤੰਬਰ ਨੂੰ ਫ਼ਰੀਦਕੋਟ ਵਿੱਚ ਪੀ ਏ ਡੀ ਬੀ ਬੈਂਕ ਅੱਗੇ ਚੱਲ ਰਹੇ ਮੋਰਚੇ ਵਿੱਚ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਗਿਆ।

Advertisement
×