ਬੀਕੇਯੂ ਉਗਰਾਹਾਂ ਵੱਲੋਂ ਜਗਜੀਤਪੁਰਾ ਇਕਾਈ ਦੀ ਚੋਣ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਜਗਜੀਤਪੁਰਾ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਸਰਬਸੰਮਤੀ ਨਾਲ ਜਗਸੀਰ ਸਿੰਘ ਕਾਲਾ ਨੂੰ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਸੋਹਲ ਸਿੰਘ ਮੀਤ ਪ੍ਰਧਾਨ, ਰਣਜੀਤ ਸਿੰਘ ਖਜ਼ਾਨਚੀ, ਗੁਰਪ੍ਰੀਤ ਸਿੰਘ ਜਨਰਲ ਸਕੱਤਰ, ਚੰਦ ਸਿੰਘ ਸਹਾਇਕ ਸਕੱਤਰ ਸਮੇਤ ਸੁਖਦੇਵ ਸਿੰਘ, ਗੁਰਬਚਨ ਸਿੰਘ, ਕਮਲਜੀਤ ਸਿੰਘ, ਗੁਲਜਾਰ ਸਿੰਘ, ਅੰਗਰੇਜ਼ ਸਿੰਘ, ਦਰਸ਼ਨ ਸਿੰਘ, ਪਰਗਟ ਸਿੰਘ, ਦਲਵਾਰਾ ਸਿੰਘ, ਜੀਤ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਕਾਰਜਕਾਰਨੀ ਕਮੇਟੀ ਦਾ ਮੈਂਬਰ ਚੁਣਿਆ ਗਿਆ। ਇਹ ਚੋਣ ਜਥੇਬੰਦੀ ਦੇ ਬਲਾਕ ਆਗੂ ਦਰਸ਼ਨ ਚੀਮਾ, ਗੁਰਮੀਤ ਸਿੰਘ, ਜਗਤਾਰ ਸਿੰਘ ਅਤੇ ਗੁਰਚਰਨ ਸਿੰਘ ਭਦੌੜ ਦੀ ਅਗਵਾਈ ਵਿੱਚ ਕੀਤੀ ਗਈ। ਜਥੇਬੰਦੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਅਤੇ ਖੇਤੀ ਇਸ ਵੇਲੇ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਹੀ ਹੈ, ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਲਾਮਬੰਦ ਹੋਣ ਦੀ ਲੋੜ ਹੈ। ਬੀਕੇਯੂ ਉਗਰਾਹਾਂ ਵੱਲੋਂ ਲਗਾਤਾਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਪਿੰਡ ਪਿੰਡ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਸੰਘਰਸ਼ ਕੀਤੇ ਜਾ ਰਹੇ ਹਨ ।