DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ugrahan: ਉਗਰਾਹਾਂ ਜਥੇਬੰਦੀ ਨੇ ਡੀ ਸੀ ਦਫ਼ਤਰ ਘੇਰੇ

ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਬਰਨਾਲਾ ਵਿੱਚ ਡੀ ਸੀ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਆਗੂ ਰੂਪ ਸਿੰਘ ਛੰਨਾ।
Advertisement

ਮਾਲਵੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਡੀ ਸੀ ਦਫ਼ਤਰਾਂ ਅੱਗੇ ਦੋ ਰੋਜ਼ਾ ਦਿਨ-ਰਾਤ ਦੇ ਧਰਨੇ ਆਰੰਭ ਕਰ ਦਿੱਤੇ ਗਏ ਹਨ। ਜਥੇਬੰਦੀ ਵੱਲੋਂ ਇਹ ਧਰਨੇ ਕਿਸਾਨਾਂ-ਮਜ਼ਦੂਰਾਂ ਦੀਆਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਖ਼ਿਲਾਫ਼ ਦਿੱਤੇ ਜਾ ਰਹੇ ਹਨ। ਅੱਜ ਮਾਨਸਾ ਦੇ ਡੀ ਸੀ ਕੰਪਲੈਕਸ ਦੇ ਮੁੱਖ ਗੇਟ ਦਾ ਮੁਕੰਮਲ ਘਿਰਾਓ ਕਰ ਕੇ ਕਿਸੇ ਵੀ ਅਧਿਕਾਰੀ ਨੂੰ ਗੇਟ ਰਾਹੀਂ ਅੰਦਰ-ਬਾਹਰ ਨਹੀਂ ਜਾਣ ਦਿੱਤਾ। ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨ ਮੰਗਾਂ ਦੀ ਖ਼ਾਤਰ ਜਥੇਬੰਦੀ ਨੇ ਪਿਛਲੇ ਮਹੀਨੇ 16 ਦਿਨ ਡੀ ਸੀ ਦਫ਼ਤਰਾਂ ਅੱਗੇ ਦਿਨ-ਰਾਤ ਧਰਨੇ ਦਿੱਤੇ ਸਨ ਪਰ ਸਰਕਾਰ ਨੇ ਕਿਸਾਨਾਂ ਦੀ ਕੋਈ ਮੰਗ ਨਹੀਂ ਮੰਨੀ। ਇਸ ਕਰ ਕੇ ਦੁਬਾਰਾ ਡੀ ਸੀ ਦਫ਼ਤਰਾਂ ਦੇ ਘਿਰਾਓ ਕਰਨੇ ਪਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਦੇ ਨਾਲ ਕਰ ਮੁਕਤ ਡੀਲ ਨਾ ਕਰੇ, ਅਜਿਹਾ ਹੋਣ ਨਾਲ ਕਿਸਾਨਾਂ ਦਾ ਖੇਤੀ ਕਿੱਤਾ, ਡੇਅਰੀ, ਪੋਲਟਰੀ ਕਿੱਤਾ ਖ਼ਤਮ ਹੋਵੇਗਾ ਅਤੇ ਇਸ ਦਾ ਅਸਰ ਦੂਜੇ ਵਰਗਾਂ ’ਤੇ ਵੀ ਪਵੇਗਾ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਖੋਹ ਕੇ ਵੱਡਿਆਂ ਘਰਾਣਿਆਂ ਨੂੰ ਦੇਣ ਲਈ ਲਿਆਂਦੀ ਨਵੀਂ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਕਿਸਾਨਾਂ-ਮਜ਼ਦੂਰਾਂ ਦਾ ਸਿਰ ਚੜ੍ਹੇ ਕਰਜ਼ੇ ਖ਼ਤਮ ਕੀਤੇ ਜਾਣ, ਕਿਸਾਨਾਂ ਪੱਖੀ ਖੇਤੀ ਨੀਤੀ ਬਣਾਈ ਜਾਵੇ, ਸਾਰੀਆਂ ਫ਼ਸਲਾਂ ’ਤੇ ਐੱਮ ਐੱਸ ਪੀ ਗਾਰੰਟੀ ਕਾਨੂੰਨ ਬਣੇ, ਅਲਾਟ ਕੀਤੀਆਂ ਜ਼ਮੀਨਾਂ ਦੇ ਕਾਸ਼ਤਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਪਰਾਲੀ ਫੂਕਣ ਵਾਲੇ ਅਤੇ ਸੰਘਰਸ਼ੀ ਕਿਸਾਨਾਂ ਤੇ ਪਾਏ ਕੇਸ ਰੱਦ ਕੀਤੇ ਜਾਣ ਸਣੇ ਕਿਸਾਨਾਂ ਦੀਆਂ 13 ਮੰਗਾਂ ਤੁਰੰਤ ਮੰਨ ਕੇ ਲਾਗੂ ਕੀਤੀਆਂ ਜਾਣ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਵਾਨੀ ਦਿੱਤੀ।

ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰਮਾਣਾ, ਭੋਲਾ ਸਿੰਘ ਮਾਖਾ, ਉੱਤਮ ਸਿੰਘ ਰਾਮਾਂਨੰਦੀ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ, ਸਰੋਜ ਰਾਣੀ ਦਿਆਲਪੁਰਾ, ਜਸਵਿੰਦਰ ਕੌਰ ਬਹਾਦਰਪੁਰ ਨੇ ਵੀ ਸੰਬੋਧਨ ਕੀਤਾ।

Advertisement

ਬਰਨਾਲਾ (ਪਰਸ਼ੋਤਮ ਬੱਲੀ): ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਸੂਬਾਈ ਸੱਦੇ ’ਤੇ ਅੱਜ ਡੀ ਸੀ ਬਰਨਾਲਾ ਦਫ਼ਤਰ ਅੱਗੇ ਦਿਨ-ਰਾਤ ਦਾ ਘਿਰਾਓ ਸ਼ੁਰੂ ਕੀਤਾ ਗਿਆ। ਕਿਸਾਨ ਬੀਬੀਆਂ ਦੀ ਸ਼ਿਰਕਤ ਭਰਵੀਂ ਰਹੀ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਅਤੇ ਜ਼ਿਲ੍ਹਾ ਕਨਵੀਨਰ ਕਮਲਜੀਤ ਕੌਰ ਬਰਨਾਲਾ ਨੇ ਕਿਹਾ ਕਿ ਸਰਕਾਰ ਕਿਰਤੀਆਂ ਦੀ ਗੱਲ ਸੁਣਨ ਲਈ ਤਿਆਰ ਨਹੀਂ। ਇਸੇ ਘੇਸਲ ਨੂੰ ਤੋੜਨ ਲਈ ਅੱਜ ਡੀ ਸੀ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਪੂੰਜੀਪਤੀਆਂ ਨੂੰ ਸਾਰੇ ਪੈਦਾਵਾਰੀ ਸਾਧਨਾਂ ’ਤੇ ਕਬਜ਼ਾ ਕਰਾਉਣਾ ਚਾਹੁੰਦੀਆਂ ਹਨ। ਕੇਂਦਰ ਸਰਕਾਰ ਨੇ ਕਣਕ ਦੇ ਭਾਅ ’ਚ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਕੇ ਕਿਸਾਨ ਦੋਖੀ ਹੋਣ ਦਾ ਸਬੂਤ ਦਿੱਤਾ ਹੈ। ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਅੱਜ ਦੇਰ ਸ਼ਾਮ ਕਿਸਾਨ ਬੀਬੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਬੁੱਕਣ ਸਿੰਘ ਸੱਦੋਵਾਲ, ਖ਼ਜ਼ਾਨਚੀ ਭਗਤ ਸਿੰਘ ਛੰਨਾ, ਕ੍ਰਿਸ਼ਨ ਸਿੰਘ ਅਤੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਤੋਂ ਇਲਾਵਾ ਨਰਿੱਪਜੀਤ ਬਡਬਰ, ਜਰਨੈਲ ਸਿੰਘ ਜਵੰਧਾ ਪਿੰਡੀ, ਬੂਟਾ ਸਿੰਘ ਗੰਡੇਵਾਲ, ਨਾਜ਼ਰ ਸਿੰਘ ਠੁੱਲੀਵਾਲ, ਬਲਵਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਚੀਮਾ, ਹਰੀ ਸਿੰਘ ਭਗਤਪੁਰਾ, ਰਾਮ ਸਿੰਘ ਸੰਘੇੜਾ, ਬਿੰਦਰ ਪਾਲ ਕੌਰ ਭਦੌੜ, ਲਖਵੀਰ ਕੌਰ ਧਨੌਲਾ, ਅਮਰਜੀਤ ਕੌਰ ਬਡਬਰ, ਕੁਲਵੰਤ ਕੌਰ ਭੋਤਨਾ ਰਣਜੀਤ ਕੌਰ ਪੱਤੀ, ਮਨਜੀਤ ਕੌਰ, ਨਵਦੀਪ ਕੌਰ ਪੰਜਗਰਾਈਂ, ਸੁਖਦੇਵ ਕੌਰ , ਚਰਨਜੀਤ ਕੌਰ ਕੁਲਵਿੰਦਰ ਕੌਰ, ਸੁਖਵਿੰਦਰ ਕੌਰ ਤੇ ਪਰਮਜੀਤ ਕੌਰ ਹਮੀਦੀ ਆਦਿ ਆਗੂ ਵੀ ਹਾਜ਼ਰ ਸਨ।

Advertisement

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਇੱਥੋਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਰੇ ਗੇਟਾਂ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਕਰ ਕੇ ਦਫ਼ਤਰ ਵਿੱਚ ਆਉਣਾ-ਜਾਣ ਠੱਪ ਹੋ ਗਿਆ ਹੈ। ਪੁਲੀਸ ਕਰਮੀ ਵੱਡੀ ਗਿਣਤੀ ’ਚ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਲੰਬੀ ਬਲਾਕ ਦੇ ਕਮੇਟੀ ਮੈਂਬਰ ਡਾ. ਹਰਪਾਲ ਸਿੰਘ ਕਿੱਲਿਆਂਵਾਲੀ, ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਬੋਹੜ ਸਿੰਘ ਮਲੋਟ, ਹਰਫੂਲ ਸਿੰਘ ਭਾਗਸਰ, ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਆਖਿਆ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ, ਲੈਂਡ ਪੂਲਿੰਗ ਪਾਲਸੀ ਦੀ ਵਾਪਸੀ, ਜ਼ਮੀਨਾਂ ਦੇ ਮਾਲਕੀ ਹੱਕ ਕਰਜ਼ਾ ਮੁਕਤੀ ਅਤੇ ਹੋਰ ਪੁਲੀਸ ਕੇਸ ਰੱਦ ਕਰਨ ਦੀਆਂ ਮੰਗਾਂ ਲਈ ਇਹ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਲੈਂਡ ਪੂਲਿੰਗ ਪਾਲਿਸੀ ਰੱਦ ਕੀਤੀ ਜਾਵੇ। ਖੇਤਾਂ ਵਿੱਚ ਮੈਪ ਪੈਮਾਇਸ਼ ਡਰੋਨ ਚਲਾਉਣੇ ਬੰਦ ਕੀਤੇ ਜਾਣ।

ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ

ਬਠਿੰਡਾ (ਸ਼ਗਨ ਕਟਾਰੀਆ): ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਅੱਜ ਇੱਥੇ ਡੀ ਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ। ਔਰਤਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਹਰਿੰਦਰ ਕੌਰ ਬਿੰਦੂ, ਮਾਲਣ ਕੌਰ ਕੋਠਾ ਗੁਰੂ, ਪਰਮਜੀਤ ਕੌਰ ਪਿੱਥੋ ਅਤੇ ਹਰਪ੍ਰੀਤ ਕੌਰ ਜੇਠੂਕੇ ਨੇ ਕੇਂਦਰ ਸਰਕਾਰ ਤੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਅਤੇ ਲੋਕ ਵਿਰੋਧੀ ਸੰਧੀਆਂ ਰੱਦ ਕਰਨ, ਬਿਜਲੀ ਤੇ ਬੀਜ ਬਿੱਲ ਸਣੇ ਲੋਕ ਦੋਖੀ ਕਾਨੂੰਨ ਵਾਪਸ ਲੈਣ, ਮਹਿੰਗਾਈ ਰੋਕਣ ਅਤੇ ਸਾਰੀਆਂ ਫ਼ਸਲਾਂ ’ਤੇ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ ਗਈ। ਆਗੂਆਂ ਨੇ ਲੈਂਡ ਪੂਲਿੰਗ ਨੀਤੀ ਰੱਦ ਕਰਨ, ਕਿਸਾਨ ਅੰਦੋਲਨ ਤੇ ਪਰਾਲੀ ਨਾਲ ਸਬੰਧਿਤ ਪੁਲੀਸ ਕੇਸ ਵਾਪਿਸ ਲੈਣ, ਪੁਲੀਸ ਜਬਰ ਬੰਦ ਕਰਨ ਅਤੇ ਆਬਾਦਕਾਰਾਂ ਤੇ ਜ਼ਮੀਨਾਂ ’ਤੇ ਕਾਬਜ਼ ਕਿਸਾਨਾਂ-ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਸੂਦਖੋਰੀ ਨੂੰ ਨੱਥ ਪਾਉਣ ਲਈ ਕਰਜ਼ਾ ਕਾਨੂੰਨ ਬਣਾਉਣ ਅਤੇ ਕਰਜ਼ੇ ਕਾਰਨ ਖੁਦਕੁਸ਼ੀ ਕਰ ਚੁੱਕੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਕਣਕ ਦੇ ਭਾਅ ਵਿੱਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਨਾ-ਕਾਫ਼ੀ ਕਰਾਰ ਦਿੰਦਿਆਂ ਸਰਕਾਰੀ ਖਰੀਦ ਦੀ ਗਾਰੰਟੀ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਾਕ ਆਗੂਆਂ ਤੋਂ ਇਲਾਵਾ ਟੀ ਐੱਸ ਯੂ ਆਗੂ ਚੰਦਰ ਸ਼ਰਮਾ ਨੇ ਵੀ ਸੰਬੋਧਨ ਕੀਤਾ।

Advertisement
×