ਖੇਤੀ ਕਾਨੂੰਨਾਂ ਖ਼ਿਲਾਫ਼ ਮਨਾਇਆ ਕਾਲਾ ਦਿਵਸ

ਖੇਤੀ ਕਾਨੂੰਨਾਂ ਖ਼ਿਲਾਫ਼ ਮਨਾਇਆ ਕਾਲਾ ਦਿਵਸ

ਮਹਿਲ ਕਲਾਂ ਦੇ ਪੱਕੇ ਮੋਰਚੇ ’ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਧਰਮਪਾਲ ਸਿੰਘ ਤੂਰ

ਸੰਗਤ ਮੰਡੀ, 6 ਮਾਰਚ 

ਸੰਯੁਕਤ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਪਿੰਡ ਜੋਧਪੁਰ ਰੋਮਾਣਾ ਦੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਾਲਾ ਦਿਵਸ ਮਨਾਉਂਦੇ ਹੋਏ ਸਾਰੇ ਪਿੰਡ ਦੇ ਘਰਾਂ ’ਤੇ ਕਾਲੇ ਝੰਡੇ ਲਗਾਏ। ਇਸ ਸਬੰਧੀ ਕਿਸਾਨ ਆਗੂ ਹਰਬੰਸ ਰੋਮਾਣਾ, ਚਰਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ’ਤੇ ਥੋਪੇ ਜਾ ਰਹੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿੱਚ ਅੰਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਧਿਰਾਂ ਵੱਲੋਂ ਅੱਜ ਕੇਐਮਪੀ ਰੋਡ ਜਾਮ ਕੀਤੀ ਗਈ ਤੇ  ਨਾਲ ਹੀ ਪੂਰੇ ਦੇਸ਼ ਦੇ ਕਿਸਾਨਾਂ ਨੂੰ ਅੱਜ ਕਾਲਾ ਦਿਵਸ ਮਨਾਉਣ ਦੀ ਬੇਨਤੀ ਕੀਤੀ ਗਈ ਸੀ। ਜਥੇਬੰਦੀਆਂ ਦੇ ਸੱਦੇ ਅਨੁਸਾਰ ਪਿੰਡ ਦੇ ਕਿਸਾਨਾਂ ਨੇ ਸਾਰੇ ਪਿੰਡ ਦੇ ਘਰਾਂ ’ਤੇ ਕਾਲੀਆਂ ਝੰਡੀਆਂ ਲਗਾਈਆਂ ਅਤੇ ਪਿੰਡ ਦੇ ਕਿਸਾਨ ਅਤੇ ਮਜ਼ਦੂਰ ਪਰਿਵਾਰਾਂ ਨੂੰ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਵਿੱਚ ਸ਼ਿਰਕਤ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਪਿੰਡ ਦੇ ਨੌਜਵਾਨ ਕਾਕਾ ਮੈਂਬਰ ਰੁਪਿੰਦਰ ਰੋਮਾਣਾ ਅਤੇ ਛਿੰਦਾ ਰੋਮਾਣਾ ਨੇ ਵੀ ਸਹਿਯੋਗ ਪੂਰਨ ਸਹਿਯੋਗ ਦਿੱਤਾ।

ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚੋਂ ਮੋਟਰਸਾਈਕਲ ਰੈਲੀ ਸ਼ੁਰੂ ਕਰਦੇ ਹੋਏ ਕਿਸਾਨ।

ਸਿਰਸਾ (ਪ੍ਰਭੂ ਦਿਆਲ): ਕਿਸਾਨਾਂ ਨੇ ਅੱਜ ਕਾਲੇ ਝੰਡੇ ਲਾ ਕੇ ਮੋਟਰਸਾਈਕਲ ਰੈਲੀ ਕੱਢੀ ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਕਿਸਾਨਾਂ ਨੇ ਆਪਣੇ ਘਰਾਂ ਦੀਆਂ ਛੱਤਾਂ ’ਤੇ ਕਿਸਾਨੀ ਝੰਡਿਆਂ ਦੇ ਨਾਲ ਨਾਲ ਕਾਲੇ ਝੰਡੇ ਲਾ ਕੇ ਵਿਰੋਧ ਦਾ ਪ੍ਰਗਟਾਵਾ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਦਿੱਲੀ ਬਾਰਡਰਾਂ ’ਤੇ ਬੈਠੇ ਕਿਸਾਨਾਂ ਦੇ ਸੌ ਦਿਨ ਪੂਰੇ ਹੋਣ ’ਤੇ ਮੋਟਰਸਾਈਕਲ ਰੈਲੀ ਕੱਢ ਕੇ ਵਿਰੋਧ ਦਿਵਸ ਵਜੋਂ ਮਨਾਇਆ। ਇਹ ਰੈਲੀ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਈ। ਇਸ ਦੌਰਾਨ ਪਿੰਡਾਂ ਵਿੱਚ       ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਿਰੁਧ ਲਾਮਬੰਦ ਕੀਤਾ ਗਿਆ।

ਮਹਿਲ ਕਲਾਂ(ਨਵਕਿਰਨ ਸਿੰਘ): ਅੱਜ ਮਹਿਲ ਕਲਾਂ ਵਿੱਚ ਪੱਕੇ ਮੋਰਚੇ ’ਤੇ ਕਾਲੇ ਝੰਡੇ ਲੈ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮੋਰਚੇ ’ਤੇ ਪਹੁੰਚਣ ਵਾਲੇ ਕਿਸਾਨਾਂ ਨੇ ਕਾਲੀਆਂ ਪੱਗਾਂ ਬੰਨ੍ਹੀਆਂ ਹੋਈਆਂ ਸਨ ਤੇ ਔਰਤਾਂ ਨੇ ਕਾਲੀਆਂ ਚੁੰਨੀਆਂ ਲਈਆਂ ਹੋਈਆਂ ਸਨ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਦਿੱਲੀ ਮੋਰਚੇ ਨੂੰ 100 ਦਿਨ ਪੂਰੇ ਹੋ ਚੁੱਕੇ ਹਨ ਤੇ ਹੁਣ ਇਹ ਅੰਦੋਲਨ ਕੌਮਾਂਤਰੀ ਪੱਧਰ ’ਤੇ ਗਹਿਰੀ ਛਾਪ ਛੱਡ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਅਧਾਰਿਤ ਟਾਈਮ ਮੈਗਜ਼ੀਨ ਵੱਲੋਂ ਕਿਸਾਨ ਅੰਦੋਲਨ ਨੂੰ ਛਾਪਣਾ ਇਸ ਅੰਦੋਲਣ ਦੀ ਵਿਲੱਖਣਤਾ ਹੈ। ਕਿਸਾਨ ਮੋਰਚੇ ’ਚ ਪਹੁੰਚੇ ਇਨਕਲਾਬੀ ਗਾਇਕ ਸੁਖਦੇਵ ਸਿੰਘ ਭੂਪਾਲ ਨੇ ਕਿਸਾਨ ਦੀ ਆਰਥਿਕ ਦਸ਼ਾ ਪੇਸ਼ ਕਰਨ ਵਾਲੇ ਗੀਤ ਅਤੇ ਬੋਲੀਆਂ ਪੇਸ਼ ਕੀਤੀਆ। ਮੋਰਚੇ ਨੂੰ ਹੋਰਨਾਂ ਤੋਂ ਇਲਾਵਾ ਜਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਮਹਿਲ ਕਲਾਂ, ਗੁਰਮੇਲ ਸਿੰਘ ਠੁੱਲੀਵਾਲ, ਨਾਨਕ ਸਿੰਘ, ਜਸਵੀਰ ਕੌਰ, ਕਿਰਨਜੀਤ ਕੌਰ ਆਦਿ ਨੇ ਸੰਬੋਧਨ ਕੀਤਾ। ਮਹਿਲ ਕਲਾਂ ਦੇ ਪੱਕੇ ਮੋਰਚੇ ’ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।  

ਸ਼ਹਿਣਾ(ਪ੍ਰਮੋਦ ਕੁਮਾਰ ਸਿੰਗਲਾ): ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਕਿਸਾਨਾਂ ਨੇ ਸ਼ਹਿਣਾ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸਨ ਕੀਤਾ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਸਾਨ ਮੋਦੀ ਸਰਕਾਰ ਦਾ ਤਖ਼ਤ ਹਿਲਾ ਕੇ ਹੀ ਦਮ ਲੈਣਗੇ। ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਜਾ ਕੇ ਭਾਜਪਾ ਖਿਲਾਫ ਲੋਕਾਂ ਨੂੰ ਵੋਟ ਨਾ ਪਾਉਣ ਲਈ ਅਪੀਲ ਕੀਤੀ ਜਾਵੇਗੀ ਅਤੇ ਮਹਾਂ ਪੰਚਾਇਤਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਭੋਲਾ ਸਿੰਘ ਧਿੰਗੜ ਜ਼ਿਲ੍ਹਾ ਮੀਤ ਪ੍ਰਧਾਨ, ਰਾਜਾ ਸਿੰਘ ਮੌੜ ਬਲਾਕ ਮੀਤ ਪ੍ਰਧਾਨ ਆਦਿ ਨੇ ਵੀ ਸੰਬੋਧਨ ਕੀਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All